ਕੈਨੇਡਾ ਜਾਣ ਦੇ ਚਾਹਵਾਨਾਂ ਨੂੰ ਅੱਜ ''ਸੱਜਣ'' ਦੇਣਗੇ ਇਹ ਖੁਸ਼ਖਬਰੀ

Friday, April 21, 2017 8:22 AM
ਕੈਨੇਡਾ ਜਾਣ ਦੇ ਚਾਹਵਾਨਾਂ ਨੂੰ ਅੱਜ ''ਸੱਜਣ'' ਦੇਣਗੇ ਇਹ ਖੁਸ਼ਖਬਰੀ

ਟੋਰਾਂਟੋ/ਚੰਡੀਗੜ੍ਹ—ਭਾਰਤ ਦੌਰੇ ''ਤੇ ਆਏ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਸ਼ੁੱਕਰਵਾਰ ਨੂੰ ਚੰਡੀਗੜ੍ਹ ''ਚ ''ਕਾਊਂਸਲੇਟ ਜਨਰਲ ਆਫ ਕੈਨੇਡਾ'' ਦਾ ਉਦਘਾਟਨ ਕਰਨਗੇ। ਯਾਨੀ ਕਿ ਕੈਨੇਡਾ ਦੀ ਸਰਕਾਰ ਵੱਲੋਂ ਪੰਜਾਬੀਆਂ ਦੀ ਸਹੂਲਤ ਲਈ ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਏ ''ਚ ਸਥਿਤ ਐਲਾਟੇਂ ਮਾਲ ''ਚ ਮੁੱਖ ਦਫਤਰ ਖੋਲ੍ਹਿਆ ਜਾਵੇਗਾ, ਜਿਸ ਦਾ ਉਦਘਾਟਨ ਅੱਜ ਹਰਜੀਤ ਸਿੰਘ ਸੱਜਣ ਕਰਨਗੇ। ਇਸ ਦੌਰਾਨ ਉਹ ਰਾਜਪਾਲ ਵੀ. ਪੀ. ਸਿੰਘ ਬਦਨੌਰ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਵੀ ਮੁਲਾਕਾਤ ਕਰ ਸਕਦੇ ਹਨ।


ਜ਼ਿਕਰਯੋਗ ਹੈ ਕਿ ਹਰਜੀਤ ਸਿੰਘ ਸੱਜਣ ਨੇ ਕਿਹਾ ਸੀ ਕਿ ਉਨ੍ਹਾਂ ਦਾ ਮਕਸਦ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ''ਚ ਮਜ਼ਬੂਤੀ ਲਿਆਉਣਾ ਹੈ। ਕੈਨੇਡਾ ਦੇ ਰੱਖਿਆ ਮੰਤਰੀ ਦੇ ਤੌਰ ''ਤੇ ਇਹ ਉਨ੍ਹਾਂ ਦਾ ਪਹਿਲਾ ਭਾਰਤ ਦੌਰਾ ਹੈ।ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!