ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੜਕ ਹਾਦਸੇ ''ਚ ਲੋਕਾਂ ਦੇ ਮਾਰੇ ਜਾਣ ਦਾ ਦੁੱਖ ਕੀਤਾ ਜ਼ਾਹਿਰ

Friday, April 21, 2017 10:48 PM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੜਕ ਹਾਦਸੇ ''ਚ ਲੋਕਾਂ ਦੇ ਮਾਰੇ ਜਾਣ ਦਾ ਦੁੱਖ ਕੀਤਾ ਜ਼ਾਹਿਰ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਧਰ ਪ੍ਰਦੇਸ਼ ''ਚ ਇਕ ਸੜਕ ਹਾਦਸੇ ''ਚ ਲੋਕਾਂ ਦੀ ਮੌਤ ਹੋਣ ''ਤੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਟਵਿਟ ਕੀਤਾ, ''''ਆਂਧਰ ਪ੍ਰਦੇਸ਼ ਦੇ ਚਿਤੂਰ ਜ਼ਿਲੇ ''ਚ ਇਕ ਹਾਦਸੇ ਦੌਰਾਨ ਕਈ ਲੋਕਾਂ ਦੀ ਮੌਤ ਹੋਣ ਕਾਰਨ ਦੁੱਖੀ ਹਾਂ। ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਲਈ ਦੁੱਖ ਜ਼ਾਹਿਰ ਕਰਦਾ ਹਾਂ ਅਤੇ ਜ਼ਖਮੀਆਂ ਲਈ ਪ੍ਰਾਰਥਨਾ ਕਰਦਾ ਹਾਂ।''''

ਜ਼ਿਕਰਯੋਗ ਹੈ ਕਿ ਵੀਰਵਾਰ ਦੀ ਦੁਪਹਿਰ ਚਿਤੂਰ ''ਚ ਇਕ ਪੁਲਸ ਥਾਣੇ ਦੇ ਬਾਹਰ ਪ੍ਰਦਰਸ਼ਨਕਾਰੀਆਂ ਦੇ ਇਕ ਸਮੂਹ ਨੂੰ ਇਕ ਟਰੱਕ ਨੇ ਕੁੱਚਲ ਦਿੱਤਾ, ਜਿਸ ਕਾਰਨ 13 ਲੋਕਾਂ ਦੀ ਮੌਤ ਹੋ ਗਈ ਜਦਕਿ ਕੁੱਝ ਪੁਲਸ ਅਧਿਕਾਰੀਆਂ ਸਮੇਤ 18 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤਿਰੂਪਤੀ ਸਥਿਤ ਰੂਈਆ ਹਸਪਤਾਲ ''ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਦੱਸਿਆ ਕਿ ਟਰੱਕ ਚਾਲਕ ਅਤੇ ਸਹਾਇਕ ਮੌਕੇ ਤੋਂ ਭੱਜ ਗਏ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਡਰਾਇਵਰ ਨਸ਼ੇ ਦੀ ਹਾਲਤ ''ਚ ਟਰੱਕ ਚਲਾ ਰਿਹਾ ਸੀ।ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!