ਵੀਰਵਾਰ ਨੂੰ ਕਰੋ ਇਹ ਉਪਾਅ, ਵੱਡੀਆਂ ਤੋਂ ਵੱਡੀਆਂ ਸਮੱਸਿਆਵਾਂ ਹੋਣਗੀਆਂ ਖਤਮ

11/16/2017 12:19:46 PM

ਵੀਰਵਾਰ ਨੂੰ ਬਹੁਤ ਹੀ ਖਾਸ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਵੀਰਵਾਰ ਵਾਲੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਘਰ 'ਚ ਖੁਸ਼ੀਆਂ ਅਤੇ ਦੁੱਖਾ ਨੂੰ ਦੂਰ ਕਰਨ ਲਈ ਵੀਰਵਾਰ ਨੂੰ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਕੁਝ ਅਜਿਹੇ ਹੀ ਉਪਾਅ ਹਨ ਜਿਸ ਨੂੰ ਵੀਰਵਾਰ ਦੇ ਦਿਨ ਕਰਨ ਨਾਲ ਵਿਸ਼ਣੂ ਭਗਵਾਨ ਦੀ ਕ੍ਰਿਪਾ ਪ੍ਰਾਪਤ ਹੁੰਦੀ ਹੈ। 
— ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ।
ਵੀਰਵਾਰ ਦੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਪੀਲਾ ਰੰਗ ਭਗਵਾਨ ਵਿਸ਼ਣੂ ਨੂੰ ਬਹੁਤ ਹੀ ਪਸੰਦ ਹੁੰਦਾ ਹੈ। ਇਸ ਲਈ ਭਗਵਾਨ ਨੂੰ ਖੁਸ਼ ਕਰਨ ਲਈ ਪੀਲੇ ਰੰਗ ਦੇ ਕੱਪੜੇ ਪਾਓ।
- ਕੇਲੇ ਦੇ ਦਰਖੱਤ ਦੀ ਪੂਜਾ ਕਰੋ
ਵੀਰਵਾਰ ਦੇ ਦਿਨ ਕੇਲੇ ਦੇ ਦਰਖੱਤ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਸਵੇਰੇ-ਸਵੇਰੇ ਕੇਲੇ ਦੇ ਦਰਖੱਤ ਦੀ ਪੂਜਾ ਕਰਨ ਤੋਂ ਬਾਅਦ ਦੀਵਾ ਜਗਾਇਆ ਜਾਂਦਾ ਹੈ। ਇਸ ਦੇ ਨਾਲ ਹੀ ਕੇਲੇ ਦੇ ਦਰਖੱਤ 'ਤੇ ਚਨੇ ਦੀ ਦਾਲ ਚੜ੍ਹਾਣਾ ਵੀ ਸ਼ੁਭ ਹੁੰਦਾ ਹੈ।
ਚਨੇ ਦੀ ਦਾਲ ਅਤੇ ਕੇਂਸਰ ਦਾ ਮੰਦਰ 'ਚ ਦਾਨ ਕਰੋ ਅਤੇ ਕੇਸਰ ਦਾ ਟਿੱਕਾ ਮੱਥੇ 'ਤੇ ਲਗਾਓ।
— ਕਰੋ ਵਿਸ਼ਣੂ ਭਗਵਾਨ ਦੀ ਪੂਜਾ
ਵੀਰਵਾਰ ਦੇ ਦਿਨ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਵਿਸ਼ਣੂ ਭਗਵਾਨ ਦੀ ਪੂਜਾ ਨਾਲ ਦੇਵੀ ਲੱਕਛਮੀ ਖੁਸ਼ ਹੁੰਦੀ ਹੈ।
— ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰੋ।
ਵੀਰਵਾਰ ਦੇ ਦਿਨ ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰਨੀਆਂ ਚਾਹੀਦੀਆਂ ਹਨ। ਜਿਵੇਂ ਕੱਪੜੇ, ਅਨਾਜ ਆਦਿ।
ਸਤਨਾਰਾਇਣ ਕਥਾ ਭਗਵਾਨ ਵਿਸ਼ਣੂ ਨੂੰ ਖੁਸ਼ ਕਰਨ ਲਈ ਲੋਕ ਵੀਰਵਾਰ ਨੂੰ ਸਤਨਾਰਾਇਣ ਦੀ ਕਥਾ ਪੜ੍ਹਦੇ ਹਨ।