ਸੈਮਸੰਗ ਦੇ ਇਨ੍ਹਾਂ ਸਮਾਰਟਫੋਨਜ਼ ਦੀ ਜਾਣਕਾਰੀ ਹੋਈ ਲੀਕ

05/30/2017 1:18:32 PM

ਜਲੰਧਰ- ਸਾਊਥ ਕੋਰੀਆ ਦੀ ਸਮਾਰਟਫੋਨ ਨਿਰਮਾਤਾ ਕੰਪਨੀ ਸੈਮਸੰਗ ਆਪਣਾ ਮਿਡ-ਰੇਂਜ ਸਮਾਰਟਫੋਨ ਸੈਮਸੰਗ ਗਲੈਕਸੀ ਜੇ7 (2017) ਅਤੇ ਸੈਮਸੰਗ ਗਲੈਕਸੀ ਜੇ5 (2017) 'ਤੇ ਕੰਮ ਕਰ ਰਹੀ ਹੈ। ਇਨ੍ਹਾਂ ਦੋਵੇਂ ਸਮਾਰਟਫਓਨਜ਼ ਦੇ ਡਿਜ਼ਾਈਨ ਦੇ ਬਾਰੇ 'ਚ ਜਾਣਕਾਰੀ ਦਿੱਤੀ ਗਈ ਹੈ। ਕੰਪਨੀ ਇਨ੍ਹਾਂ ਦੋਵੇਂ ਸਮਾਰਟਫੋਨਜ਼ 'ਤੇ ਕਿਡਸ ਮੋਡ 'ਤੇ ਵੀ ਕੰਮ ਕਰ ਰਹੀ ਹੈ, ਜਦਕਿ ਇਸ ਲਿਸਟਿੰਗ ਨੂੰ ਬਾਅਦ 'ਚ ਹਟਾ ਦਿੱਤਾ ਗਿਆ ਪਰ ਇਨ੍ਹਾਂ ਫੋਨਜ਼ ਦੇ ਜਲਦ ਹੋਣ ਦੇ ਸੰਕੇਤ ਜ਼ਰੂਰ ਮਿਲੇ। ਇਹ ਦੋਵੇਂ ਸਮਾਰਟਫੋਨਜ਼ ਲਾਂਚ ਹੋਏ ਸੈਮਸੰਗ ਗਲੈਕਸੀ ਜੇ7 (2016) ਅਤੇ ਸੈਮਸੰਗ ਗਲੈਕਸੀ ਜੇ5 (2016) ਦਾ ਸਕਸੇਸਰ ਹੈ।
ਗੱਲ ਕਰੀਏ ਸਪੈਸੀਫਿਕੇਸ਼ਨ ਦੀ ਤਾਂ ਇਸ ਸਮਾਰਟਫੋਨ 'ਚ ਫੁੱਲ ਮੇਟਲ ਬਾਡੀ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਨਾਲ ਹੀ ਇਸ ਸਮਾਰਟਫੋਨ 'ਚ 5.5 ਇੰਚ ਫੁੱਲ ਐੱਚ. ਡੀ. ਸੁਪਰ ਐਮੋਲੇਡ ਡਿਸਪਲੇ ਦਿੱਤਾ ਜਾ ਸਕਦਾ ਹੈ। ਸੈਮਸੰਗ ਗਲੈਕਸੀ ਜੇ7 (2017) 'ਚ 3 ਜੀ. ਬੀ. ਰੈਮ ਅਤੇ 16 ਜੀ. ਬੀ. ਇੰਟਰਨਲ ਸਟੋਰੇਜ ਦਿੱਤੀ ਜਾ ਸਕਦੀ ਹੈ। ਪਾਵਰ ਬੈਕਅਪ ਲਈ ਇਸ ਸਮਾਰਟਫੋਨ 'ਚ 3,600 ਐੱਮ. ਏ. ਐੱਚ. ਦੀ ਬੈਟਰੀ ਦਿੱਤੀ ਜਾ ਸਕਦੀ ਹੈ। ਇਸ ਫੋਨ ਦੇ ਹੋਮ ਬਟਨ 'ਚ ਹੀ ਫਿੰਗਰਪ੍ਰਿੰਟ ਸਕੈਨਰ ਇੰਟੀਗ੍ਰੇਟ ਹੋਵੇਗਾ। ਸੈਮਸੰਗ ਗਲੈਕਸੀ ਜੇ7 (2017) ਸਮਾਰਟਫੋਨ ਐਂਡਰਾਇਡ 7.0 ਨੂਗਟ 'ਤੇ ਆਧਾਰਿਤ ਹੋ ਸਕਦਾ ਹੈ। ਫੋਟੋਗ੍ਰਾਫੀ ਲਈ ਇਸ ਸਮਾਰਟਫੋਨ 'ਚ 12 ਮੈਗਾਪਿਕਸਲ ਦਾ ਰਿਅਰ ਕੈਮਰਾ ਦਿੱਤਾ ਜਾ ਸਕਦਾ ਹੈ। ਵੀਡੀਓ ਕਾਲਿੰਗ ਅਤੇ ਸੈਲਫੀ ਲਈ ਵੀ ਇਸ 'ਚ 12 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਜਾਵੇਗਾ।
ਸੈਮਸੰਗ ਗਲੈਕਸੀ ਜੇ5 (2017) ਦੇ ਸਪੈਸੀਫਿਕੇਸ਼ਨ ਦੇ ਬਾਰੇ 'ਚ ਗੱਲ ਕਰੀਏ ਤਾਂ ਇਸ ਸਮਾਰਟਫੋਨ 'ਚ ਫੁੱਲ ਮੇਟਲ ਬਾਡੀ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਨਾਲ ਹੀ ਇਸ ਸਮਾਰਟਫੋਨ 'ਚ 5.2 ਇੰਚ ਫੁੱਲ ਐੱਚ. ਡੀ. ਸੁਪਰ ਐਮੋਲੇਡ ਡਿਸਪਲੇ ਦਿੱਤਾ ਜਾ ਸਕਦਾ ਹੈ। ਸੈਮਸੰਗ ਗਲੈਕਸੀ ਜੇ5 (2017) 'ਚ 2 ਜੀ. ਬੀ. ਰੈਮ ਅਤੇ 16 ਜੀ. ਬੀ. ਇੰਟਰਨਲ ਸਟੋਰੇਜ ਦਿੱਤੀ ਜਾ ਸਕਦੀ ਹੈ। ਪਾਵਰ ਬੈਕਅਪ ਲਈ ਇਸ ਸਮਾਰਟਫੋਨ 'ਚ 3,000 ਐੱਮ. ਏ. ਐੱਚ. ਦੀ ਬੈਟਰੀ ਦਿੱਤੀ ਜਾ ਸਕਦੀ ਹੈ। ਇਨ੍ਹਾਂ ਫੋਨਜ਼ ਦੇ ਹੋਮ ਬਟਨ 'ਚ ਹੀ ਫਿੰਗਰਪ੍ਰਿੰਟ ਸਕੈਨਰ ਇੰਟੀਗ੍ਰੇਟ ਹੋਵੇਗਾ। ਸੈਮਸੰਗ ਗਲੈਕਸੀ ਜੇ5 (2017) ਸਮਾਰਟਫੋਨ ਐਂਡਰਾਇਡ 7.0 ਨੂਗਟ 'ਤੇ ਆਧਾਰਿਤ ਹੋ ਸਕਦਾ ਹੈ। ਫੋਟੋਗ੍ਰਾਫੀ ਲਈ ਇਸ ਸਮਾਰਟਫੋਨ 'ਚ 13 ਮੈਗਾਪਿਕਸਲ ਦਾ ਰਿਅਰ ਕੈਮਰਾ ਦਿੱਤਾ ਜਾ ਸਕਦਾ ਹੈ।
 


Related News