ਸਿਹਤ ਲਈ ਬੇਹੱਦ ਫਾਇਦੇਮੰਦ ਹੁੰਦਾ ਹੈ ਜੀਰੇ ਅਤੇ ਗੁੜ ਦਾ ਪਾਣੀ

10/16/2017 5:35:38 PM

ਨਵੀਂ ਦਿੱਲੀ— ਬਦਲਦੇ ਲਾਈਫਸਟਾਈਲ ਅਤੇ ਵਧਦੀ ਉਮਰ ਕਾਰਨ ਲੋਕਾਂ ਨੂੰ ਕਈ ਛੋਟੀ-ਮੋਟੀ ਸਮੱਸਿਆਵਾਂ ਲੱਗੀਆਂ ਰਹਿੰਦੀਆਂ ਹਨ, ਜਿਸ ਦੇ ਇਲਾਜ਼ ਲਈ ਉਹ ਕਈ ਸਾਰੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ ਪਰ ਇਸ ਨਾਲ ਇਕ ਤਾਂ ਪੈਸਿਆਂ ਦੀ ਬਰਬਾਦੀ ਹੁੰਦੀ ਹੈ ਦੂਜਾ ਸਿਹਤ ਨੂੰ ਵੀ ਨੁਕਸਾਨ ਹੁੰਦਾ ਹੈ। ਇਸ ਲਈ ਜੀਰੇ ਅਤੇ ਗੁੜ ਦੇ ਪਾਣੀ ਨੂੰ ਮਿਲਾ ਕੇ ਪੀਣ ਨਾਲ ਫਾਇਦਾ ਹੁੰਦਾ ਹੈ। ਜੀਰਾ ਅਤੇ ਗੁੜ ਹਰ ਘਰ ਵਿਚ ਆਸਾਨੀ ਨਾਲ ਮਿਲ ਜਾਂਦਾ ਹੈ। ਇਨ੍ਹਾਂ ਵਿਚ ਮੌਜੂਦ ਕਈ ਪੋਸ਼ਕ ਤੱਤ ਸਰੀਰ ਲਈ ਕਾਫੀ ਫਾਇਦੇਮੰਦ ਹੁੰਦੇ ਹਨ। ਆਓ ਜਾਣਦੇ ਹਾਂ ਇਸ ਦੀ ਵਰਤੋਂ ਨਾਲ ਹੋਣ ਵਾਲੇ ਫਾਇਦਿਆਂ ਬਾਰੇ
ਗੁੜ ਅਤੇ ਜੀਰੇ ਦਾ ਪਾਣੀ ਬਣਾਉਣ ਦਾ ਤਰੀਕਾ
ਇਸ ਲਈ ਇਕ 1 ਬਾਊਲ ਵਿਚ ਪਾਣੀ, 1ਚਮਚ ਜੀਰਾ ਅਤੇ 1 ਚਮਚ ਗੁੜ ਮਿਲਾਓ। ਇਸ ਨੂੰ ਗੈਸ 'ਤੇ   ਕੁਝ ਮਿੰਟਾਂ ਲਈ ਉਬਾਲੋ ਅਤੇ ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਇਸ ਨੂੰ ਛਾਣ ਕੇ ਕੱਪ ਵਿਚ ਕੱਢ ਲਓ। ਹਰ ਰੋਜ਼ ਸਵੇਰੇ ਖਾਲੀ ਪੇਟ ਇਸ ਡ੍ਰਿੰਕ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਬੇਮਿਸਾਲ ਫਾਇਦੇ ਹੁੰਦੇ ਹਨ।
ਫਾਇਦੇ
1. ਪੇਟ ਦੀਆਂ ਸਮੱਸਿਆਵਾਂ 
ਜੀਰੇ ਅਤੇ ਗੁੜ ਦੇ ਪਾਣੀ ਦੀ ਵਰਤੋਂ ਕਰਨ ਨਾਲ ਗੈਸ ਅਤੇ ਪੇਟ ਫੁੱਲਣ ਵਰਗੀਆਂ ਕਈ ਸਮੱਸਿਆਵਾਂ ਘੱਟ ਹੁੰਦੀਆਂ ਹਨ। ਇਸ ਤੋਂ ਇਲਾਵਾ ਰੋਜ਼ਾਨਾ ਇਸ ਡ੍ਰਿੰਕ ਦੀ ਵਰਤੋਂ ਕਰਨ ਨਾਲ ਪੇਟ ਸਾਫ ਰਹਿੰਦਾ ਹੈ ਅਤੇ ਕਬਜ਼ ਦੀ ਪ੍ਰੇਸ਼ਾਨੀ ਨਹੀਂ ਹੁੰਦੀ। 
2. ਅਨੀਮੀਆ
ਇਸ ਵਿਚ ਮੌਜੂਦ ਆਇਰਨ ਸਰੀਰ ਵਿਚ ਖੂਨ ਦੀ ਕਮੀ ਨੂੰ ਪੂਰਾ ਕਰਦੇ ਹਨ। ਰੋਜ਼ਾਨਾ ਇਸ ਡ੍ਰਿੰਕ ਦੀ ਵਰਤੋਂ ਕਰਨ ਨਾਲ ਖੂਨ ਵਿਚ ਹੀਮੋਗਲੋਬਿਨ ਦੀ ਮਾਤਰਾ ਵਧਦੀ ਹੈ ਜਿਸ ਨਾਲ ਅਨੀਮੀਆ ਦਾ ਖਤਰਾ ਨਹੀਂ ਰਹਿੰਦਾ ਹੈ। 
3. ਬੁਖਾਰ ਅਤੇ ਸਿਰਦਰਦ
ਵਾਇਰਲ ਬੁਖਾਰ ਅਤੇ ਸਿਰਦਰਦ ਦੀ ਸਮੱਸਿਆ ਹੋਣ 'ਤੇ ਜੀਰੇ ਅਤੇ ਗੁੜ ਦਾ ਇਹ ਪਾਣੀ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸਰੀਰ ਦਾ ਵਧਿਆ ਹੋਇਆ ਤਾਪਮਾਨ ਸੰਤੁਲਿਤ ਰਹਿੰਦਾ ਹੈ।
4. ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢੇ
ਇਹ ਡ੍ਰਿੰਕ ਸਰੀਰ ਦੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦਾ ਹੈ ਇਸ ਨੂੰ ਪੂਰੀ ਤਰ੍ਹਾਂ ਨਾਲ ਸਾਫ ਰੱਖਣ ਵਿਚ ਮਦਦ ਕਰਦਾ ਹੈ ਅਤੇ ਸਰੀਰ ਨੂੰ ਰੋਗਾਂ ਨਾਲ ਲੜਣ ਦੀ ਸ਼ਕਤੀ ਦਿੰਦਾ ਹੈ।


Related News