ਅਦਰਕ ਦੀ ਵਰਤੋ ਕਰਨ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

12/05/2017 11:25:50 AM

ਨਵੀਂ ਦਿੱਲੀ— ਅਦਰਕ ਰਸੋਈ 'ਚ ਵਰਤਿਆਂ ਜਾਣ ਵਾਲਾ ਮਸਾਲਾ ਹੈ। ਇਸ 'ਚ ਕਾਪਰ ਅਤੇ ਮੈਗਨੀਜ਼ ਵਰਗੇ ਤੱਤ ਪਾਏ ਜਾਂਦੇ ਹਨ। ਸਰਦੀ ਦੇ ਮੌਸਮ 'ਚ ਇਸ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ, ਕਿਉਂਕਿ ਇਸ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ, ਕਿਉਂਕਿ ਇਸ ਦੀ ਤਾਸੀਰ ਗਰਮ ਹੁੰਦੀ ਹੈ। ਇਹ ਖਾਣੇ ਦਾ ਸੁਆਦ ਤਾਂ ਵਧਾਉਂਦਾ ਹੀ ਹੈ, ਨਾਲ ਹੀ ਸਿਹਤ ਲਈ ਵੀ ਫਾਇਦੇਮੰਦ ਹੈ।
ਅਦਰਕ ਦੇ ਫਾਇਦੇ
1. ਪੇਟ ਦੀ ਗੈਸ 

ਗਲਤ ਖਾਣ-ਪੀਣ ਕਰਕੇ ਪੇਟ 'ਚ ਗੈਸ ਦੀ ਪ੍ਰੇਸ਼ਾਨੀ ਹੋ ਸਕਦੀ ਹੈ। ਇਸ ਲਈ 125 ਗ੍ਰਾਮ ਸੁੰਢ ਅਤੇ 250 ਗ੍ਰਾਮ ਤਿਲ ਦੇ ਲੱਡੂ ਬਣਾ ਲਓ। ਰੋਜ਼ਾਨਾ ਇਕ ਲੱਡੂ ਦੀ ਵਰਤੋਂ ਗਰਮ ਦੁੱਧ ਨਾਲ ਕਰਨ ਨਾਲ ਪੇਟ ਨਾਲ ਜੁੜੀਆਂ ਸਾਰੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲਦਾ ਹੈ।
2. ਦਸਤ
ਦਸਤ ਹੋਣ 'ਤੇ 100 ਗ੍ਰਾਮ ਸੁੰਢ, 3 ਛੋਟੇ ਚਮਚ ਨਮਕ, 4 ਚਮਚ ਭੁੰਨਿਆ ਹੋਇਆ ਜੀਰਾ     ਪਾਊਡਰ, ਇਨ੍ਹਾਂ ਸਾਰਿਆਂ ਨੂੰ ਮਿਲਾ ਕੇ ਚੂਰਨ ਤਿਆਰ ਕਰ ਲਓ। ਖਾਣਾ ਖਾਣ ਤੋਂ ਬਾਅਦ ਇਸ   ਚੂਰਨ ਨੂੰ ਇਕ ਚਮਚ ਪਾਣੀ ਨਾਲ ਖਾਣ ਨਾਲ ਰਾਹਤ ਮਿਲਦੀ ਹੈ।
3. ਕੰਨ ਦਰਦ
ਅੱਧਾ ਚਮਚ ਸਰ੍ਹੋਂ ਦੇ ਤੇਲ ਅਤੇ 2-3 ਬੂੰਦਾ ਅਦਰਕ ਦਾ ਰਸ ਮਿਲਾ ਕੇ ਕੰਨ 'ਚ ਪਾਓ। ਇਸ ਨਾਲ ਦਰਦ ਠੀਕ ਹੋ ਜਾਵੇਗਾ।
4. ਪੇਟ ਦੇ ਕੀੜੇ 
ਅੱਧਾ ਚਮਚ ਅਦਰਕ ਦਾ ਰਸ 1 ਕੱਪ ਗਰਮ ਪਾਣੀ ਨਾਲ ਮਿਲਾ ਕੇ ਸਵੇਰੇ ਖਾਲੀ ਪੇਟ ਪੀਣ ਨਾਲ ਪੇਟ ਦੇ ਕੀੜੇ ਮਰ ਜਾਂਦੇ ਹਨ।
5. ਮੂੰਹ ਦੀ ਬਦਬੂ
1 ਚਮਚ ਅਦਰਕ ਦਾ ਰਸ 1 ਕੱਪ ਗਰਮ ਪਾਣੀ 'ਚ ਪਾ ਕੇ ਮਿਕਸ ਕਰ ਲਓ। ਇਸ ਪਾਣੀ ਨਾਲ   ਕੁਰਲੀ ਕਰਨ ਨਾਲ ਮੂੰਹ ਦੀ ਬਦਬੂ ਦੂਰ ਹੋ ਜਾਂਦੀ ਹੈ।
6. ਕਬਜ਼ ਦੂਰ ਕਰੇ
ਅਦਰਕ ਦਾ ਛੋਟਾ ਜਿਹਾ ਟੁਕੜਾ ਅਤੇ ਗੁੜ ਦੋਹਾਂ ਨੂੰ ਸਵੇਰੇ-ਸ਼ਾਮ ਇਕੱਠੇ ਚਬਾਓ। ਇਸ ਨਾਲ ਕਬਜ਼, ਪੇਟ ਦੀ ਗੈਸ ਅਤੇ ਬਦਹਜ਼ਮੀ ਤੋਂ ਰਾਹਤ ਮਿਲੇਗੀ।
7. ਜ਼ੁਕਾਮ
ਜ਼ੁਕਾਮ ਹੋਣ 'ਤੇ 1 ਚਮਚ ਸ਼ੁੱਧ ਦੇਸੀ ਘਿਉ 'ਚ ਥੋੜ੍ਹਾ ਜਿਹਾ ਅਦਰਕ ਪਾ ਕੇ ਭੁੰਨ ਲਓ। ਫਿਰ ਇਸ 'ਚ ਦਰਦਰੇ ਪੀਸੇ ਹੋਏ 4 ਦਾਣੇ ਕਾਲੀ ਮਿਰਚ ਅਤੇ 2 ਲੌਂਗ ਪਾ ਦਿਓ। ਚੁਟਕੀ ਭਰ ਨਮਕ ਮਿਲਾ ਕੇ ਰਾਤ ਨੂੰ ਸੌਂਣ ਤੋਂ ਪਹਿਲਾਂ ਇਸ ਦੀ ਵਰਤੋਂ ਕਰੋ ਅਤੇ ਬਾਅਦ 'ਚ ਗਰਮ ਦੁੱਧ ਪੀ ਲਓ।
8. ਗਠੀਆ
100 ਗ੍ਰਾਮ ਅਦਰਕ ਦਾ ਰਸ ਅਤੇ 100 ਗ੍ਰਾਮ ਸਰ੍ਹੋਂ ਦਾ ਤੇਲ ਪਾ ਕੇ ਗੈਸ 'ਤੇ ਉਦੋਂ ਤੱਕ ਗਰਮ ਕਰੋ ਜਦੋਂ ਤੱਕ ਸਿਰਫ ਤੇਲ ਰਹਿ ਜਾਵੇ। ਜਦੋਂ ਤੇਲ ਕੋਸਾ ਹੋ ਜਾਵੇ ਤਾਂ ਇਸ ਦੀ ਮਾਲਿਸ਼ ਕਰੋ।
9. ਕਫ
ਸਰਦੀ ਕਾਰਨ ਜਮ੍ਹਾ ਕਫ ਤੋਂ ਰਾਹਤ ਲਈ 1 ਛੋਟਾ ਸੁੰਢ ਅਤੇ ਸ਼ਹਿਦ ਮਿਲਾ ਕੇ ਦਿਨ 'ਚ ਦੋ ਵਾਰ ਖਾਓ।
10. ਭੁੱਖ ਵਧਾਵੇ
ਅਦਕਰ ਨੂੰ ਛੋਟੇ-ਛੋਟੇ ਟੁੱਕੜਿਆਂ 'ਚ ਕੱਟ ਲਓ। ਇਸ 'ਤੇ ਨਿੰਬੂ ਨਿਚੋੜ ਲਓ ਅਤੇ ਥੋੜ੍ਹਾ ਜਿਹਾ ਨਮਕ ਪਾ ਕੇ ਇਸਨੂੰ ਸੁਕਾ ਲਓ। ਖਾਣਾ ਖਾਣ ਤੋਂ ਬਾਅਦ ਇਸਨੂੰ ਚੂਸੋ। ਇਸ ਨਾਲ ਭੁੱਖ ਵੱਧਦੀ ਹੈ।


Related News