ਧਨੀਏ ਦੀ ਵਰਤੋ ਨਾਲ ਸਰੀਰ ਦੀਆਂ ਇਨ੍ਹਾਂ ਬੀਮਾਰੀਆਂ ਤੋਂ ਮਿਲਦਾ ਹੈ ਛੁਟਕਾਰਾ

12/11/2017 11:24:14 AM

ਨਵੀਂ ਦਿੱਲੀ— ਧਨੀਏ ਦੀ ਵਰਤੋਂ ਅੱਜ ਤੋਂ ਨਹੀਂ ਬਲਕਿ ਸਦੀਆਂ ਤੋਂ ਕੀਤੀ ਜਾ ਰਹੀ ਹੈ। ਧਨੀਆ ਜਿੱਥੇ ਭੋਜਨ ਨੂੰ ਸਜਾਉਣ ਦੇ ਕੰਮ ਆਉਂਦਾ ਹੈ, ਉੱਥੇ ਇਸ ਨਾਲ ਸਿਹਤ ਸਬੰਧੀ ਕੁੱਝ ਫਾਇਦੇ ਵੀ ਹੁੰਦੇ ਹਨ। ਜੇ ਹਰੇ ਧਨੀਏ ਦਾ ਡਰਿੰਕ ਰੋਜ਼ ਪੀਤਾ ਜਾਵੇ ਤਾਂ ਇਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਰਹਿੰਦੀਆਂ ਹਨ। ਅੱਜ ਅਸੀਂ ਤੁਹਾਨੂੰ ਧਨੀਏ ਦਾ ਜੂਸ ਬਣਾਉਣ ਅਤੇ ਉਸ ਤੋਂ ਹੋਣ ਵਾਲੇ ਫਾਇਦਿਆਂ ਬਾਰੇ ਦੱਸ ਰਹੇ ਹਾਂ ਆਓ ਜਾਣਦੇ ਹਾਂ ਇਨ੍ਹਾਂ ਬਾਰੇ...
ਡਰਿੰਕ ਬਣਾਉਣ ਦਾ ਤਰੀਕਾ
ਇਕ ਗਲਾਸ ਪਾਣੀ ਓਬਾਲ ਲਓ। ਫਿਰ ਉਸ 'ਚ ਧਨੀਆ ਕੱਟ ਕੇ ਮਿਲਾਓ। ਧਨੀਏ ਨੂੰ ਪਾਣੀ 'ਚ ਚੰਗੀ ਤਰ੍ਹਾਂ ਉਬਾਲ ਲਓ ਅਤੇ ਪੋਣੀ ਨਾਲ ਛਾਣ ਲਓ। ਫਿਰ ਇਸ 'ਚ ਨਿਬੂੰ ਰਸ ਅਤੇ ਨਮਕ ਮਿਲਾਓ। ਇਸ ਡਰਿੰਕ ਨੂੰ ਰੋਜ਼ ਪੀਓ।
ਹੋਣ ਵਾਲੇ ਫਾਇਦੇ
1. ਕਿਡਨੀ ਦੀ ਸਮੱਸਿਆ ਤੋਂ ਰਾਹਤ 

ਇਸ ਡਰਿੰਕ ਨੂੰ ਪੀਣ ਨਾਲ ਸਰੀਰ ਵਿਚਲੇ ਜ਼ਹਿਰੀਲੇ ਪਦਾਰਥ ਦੂਰ ਹੁੰਦੇ ਹਨ ਅਤੇ ਕਿਡਨੀ ਦੀ  ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।
2. ਮੋਟਾਪਾ ਘੱਟ ਕਰੇ
ਇਸ 'ਚ ਕੈਲੋਰੀ ਦੀ ਮਾਤਰਾ ਕਾਫੀ ਘੱਟ ਹੁੰਦੀ ਹੈ, ਜਿਸ ਨਾਲ ਸਰੀਰ 'ਚ ਜਮ੍ਹਾ ਵਾਧੂ ਚਰਬੀ ਖਤਮ ਹੁੰਦੀ ਹੈ ਅਤੇ ਮੋਟਾਪਾ ਦੂਰ ਹੂੰਦਾ ਹੈ।
3. ਦਿਲ ਸਬੰਧੀ ਰੋਗ
ਇਸ ਡਰਿੰਕ 'ਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਦਿਲ ਸਬੰਧੀ ਬੀਮਾਰੀਆਂ ਦੇ ਖਤਰੇ ਨੂੰ ਘੱਟ ਕਰਨ 'ਚ ਸਹਾਈ ਹੈ।
4. ਚਮੜੀ ਲਈ ਫਾਇਦੇਮੰਦ
ਇਸ 'ਚ ਕਾਰਬੋਹਾਈਡ੍ਰੇਟਸ ਵੀ ਵੱਧ ਮਾਤਰਾ 'ਚ ਹੁੰਦਾ ਹੈ, ਜੋ ਡੱਲ ਸਕਿਨ ਨੂੰ ਠੀਕ ਕਰਨ 'ਚ ਸਹਾਈ ਹੁੰਦੇ ਹਨ।
5. ਚਿਹਰੇ ਦੇ ਦਾਗ ਧਬਿਆਂ ਨੂੰ ਕਰੇ ਦੂਰ 
ਧਨੀਏ 'ਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ, ਜੋ ਚਿਹਰੇ ਦੇ ਦਾਗ-ਧੱਬਿਆਂ ਨੂੰ ਦੂਰ ਕਰਦੇ ਹਨ।
6. ਅੱਖਾਂ ਲਈ ਫਾਇਦੇਮੰਦ
ਇਸ ਦੇ ਇਲਾਵਾ ਧਨੀਏ 'ਚ ਵਿਟਾਮਿਨ ਏ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਅੱਖਾਂ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਇਸ ਡਰਿੰਕ ਨੂੰ ਪੀਣ ਨਾਲ ਮੋਤੀਆਬਿੰਦ ਤੋਂ ਬਚਾਅ ਹੁੰਦਾ ਹੈ। 
7. ਸ਼ੂਗਰ 
ਇਸ ਡਰਿੰਕ ਦੀ ਵਰਤੋਂ ਨਾਲ ਸ਼ੂਗਰ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲਦਾ ਹੈ। 


Related News