ਅੱਜ ਦਾ ਹੁਕਮਨਾਮਾ (21.08.2017)

08/21/2017 8:17:41 AM

ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ
ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ
ਹਰਿ ਅੰਮ੍ਰਿਤ ਬਚਨ ਸ ੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ ੍ਰਾਨਾ ॥ ਮੇਰੈ ਮਨਿ
ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸ ੋਈ ਰਾਮ ॥੩॥ ਹਰਿ ਹਰਿ
ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ
ਸੁਖੁ ਹੋਈ ਰਾਮ ॥੪॥੧॥੭॥
ਸੋਮਵਾਰ, ੬ ਭਾਦੋਂ (ਸੰਮਤ ੫੪੯ ਨਾਨਕਸ਼ਾਹੀ) ੨੧ ਅਗਸਤ, ੨੦੧੭ (ਅੰਗ: ੬੯੮)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਉਸ ਅਪਹੁ ੰਚ ਅਤੇ ਬੇਅ ੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ
ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹ ੇ ਪ੍ਰਭ ੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ
ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ
ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ
ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ,
ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦ ੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹ ੇ
ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ
ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ
ਤੋਂ ਉਤਾਂਹ ਹੈ ।੩। ਹ ੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦ ੇ
ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ!
(ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।

 

English Translation :
JAITSREE, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:

Remember in meditation the Lord, Har, Har, the unfathomable, infinite Lord. Remembering
Him in meditation, pains are dispelled. O Lord, Har, Har, lead me to meet the True Guru;
meeting the Guru, I am at peace. || 1 || Sing the Glorious Praises of the Lord, O my friend.
Cherish the Name of the Lord, Har, Har, in your heart. Read the Ambrosial Words of the
Lord, Har, Har; meeting with the Guru, the Lord is revealed. || 2 || The Lord, the Slayer of
demons, is my breath of life. His Ambrosial Amrit is so sweet to my mind and body. O Lord,
Har, Har, have mercy upon me, and lead me to meet the Guru, the immaculate Primal Being.
|| 3 || The Name of the Lord, Har, Har, is forever the Giver of peace. My mind is imbued
with the Lord’s Love. O Lord Har, Har, lead me to meet the Guru, the Greatest Being;
through the Name of Guru Nanak, I have found peace. || 4 || 1 || 7 ||
Monday, 6th Bhaadon (Samvat 549 Nanakshahi) 21st August, 2017 (Page: 698)


Related News