ਅੱਜ ਦਾ ਹੁਕਮਨਾਮਾ (22.08.2017)

08/22/2017 8:44:22 AM

ਸੋਰਠਿ ਮਹਲਾ ੫ ॥
ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ ॥ ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ
॥੧॥ ਮੇਰਾ ਗੁਰੁ ਹੋਆ ਆਪਿ ਸਹਾਈ ॥ ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥ ਰਹਾਉ ॥ ਗੁਰ
ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ ॥ ਗ ੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥੨॥ ਜੈ ਜੈ
ਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ ॥ ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ
॥੩॥ ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥ ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ
ਅਨਦ ਸੇਤੀ ਘਰਿ ਆਇਆ ॥੪॥੧੩॥੨੪॥
ਮੰਗਲਵਾਰ, ੭ ਭਾਦੋਂ (ਸੰਮਤ ੫੪੯ ਨਾਨਕਸ਼ਾਹੀ) ੨੨ ਅਗਸਤ, ੨੦੧੭ (ਅੰਗ: ੬੧੫)


ਪੰਜਾਬੀ ਵਿਆਖਿਆ :
ਸੋਰਠਿ ਮਹਲਾ ੫ ॥

(ਹੇ ਭਾਈ! ਜਿਸ ਮਨੁੱਖ ਦਾ ਸਹਾਈ ਗੁਰੂ ਬਣ ਜਾਂਦਾ ਹੈ, ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਸਭ ਕੁਝ ਕਰ
ਸਕਣ ਵਾਲਾ ਹੈ (ਜੀਵਾਂ ਪਾਸੋਂ) ਸਭ ਕੁਝ ਕਰਾ ਸਕਣ ਵਾਲਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਸਭ ਦਾ ਮਾਲਕ ਹੈ,
ਸਾਰੇ ਜੀਵ ਉਸੇ ਦਇਆ-ਦੇ-ਘਰ ਪ੍ਰਭੂ ਨੇ ਪੈਦਾ ਕੀਤੇ ਹੋਏ ਹਨ, ਉਹ ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ।੧। ਹੇ
ਭਾਈ! ਮੇਰਾ ਗੁਰੂ (ਜਿਸ ਮਨੁੱਖ ਦਾ) ਮਦਦਗਾਰ ਆਪ ਬਣਦਾ ਹੈ, ਉਸ ਮਨੁੱਖ ਦੇ ਅੰਦਰ ਆਤਮਕ ਅਡੋਲਤਾ ਦੇ ਸੁਖ
ਆਨੰਦ ਖ਼ੁਸ਼ੀਆਂ ਤੇ ਸੁਆਦ ਉੱਘੜ ਪੈਂਦੇ ਹਨ । ਉਸ ਮਨੁੱਖ ਨੂੰ (ਲੋਕ ਪਰਲੋਕ ਵਿਚ) ਐਸੀ ਇੱਜ਼ਤ ਮਿਲਦੀ ਹੈ ਕਿ ਹੈਰਾਨ
ਹੋ ਜਾਈਦਾ ਹੈ ।ਰਹਾਉ। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਆ ਪੈਂਦੇ ਹਨ, ਉਹਨਾਂ ਦੇ ਸਾਰੇ ਡਰ ਦੂਰ ਹੋ ਜਾਂਦੇ ਹਨ,
ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ
ਗਾ ਕੇ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਉਹ ਆਪਣੇ (ਉਸ ਹਿਰਦੇ-) ਥਾਂ ਵਿਚ ਆ ਟਿਕਦੇ ਹਨ (ਜਿਥੋਂ ਕੋਈ
ਵਿਕਾਰ ਉਹਨਾਂ ਨੂੰ ਕੱਢ ਕੇ ਭਟਕਣਾ ਵਿਚ ਨਹੀਂ ਪਾ ਸਕਦਾ) ।੨। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸੰਗਤਿ ਪਿਆਰੀ
ਲੱਗਣ ਲੱਗ ਪੈਂਦੀ ਹੈ, ਸਾਰੀ ਲੁਕਾਈ ਉਸ ਦੀ ਵਡਿਆਈ ਕਰਦੀ ਹੈ, ਸੋਭਾ ਕਰਦੀ ਹੈ । ਹੇ ਭਾਈ! ਮੈਂ (ਭੀ) ਆਪਣੇ ਪ੍ਰਭੂ
ਤੋਂ ਸਦਾ ਸਦਕੇ ਜਾਂਦਾ ਹਾਂ ਜਿਸ ਨੇ (ਮੈਨੂੰ ਗੁਰੂ ਦੀ ਸਰਨ ਪਾ ਕੇ) ਮੇਰੀ ਇੱਜ਼ਤ ਪੂਰੇ ਤੌਰ ਤੇ ਰੱਖ ਲਈ ਹੈ ।੩। ਹੇ ਭਾਈ!
ਜਿਸ ਜਿਸ ਮਨੁੱਖ ਨੇ (ਗੁਰੂ ਦਾ) ਦਰਸਨ ਕੀਤਾ ਹੈ, ਉਹਨਾਂ ਨੂੰ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਗਿਆ, ਉਹਨਾਂ ਨੂੰ ਆਤਮਕ
ਜੀਵਨ ਦੀ ਸੂਝ ਪ੍ਰਾਪਤ ਹੋ ਗਈ, ਪ੍ਰਭੂ ਦਾ ਨਾਮ ਸੁਣ ਸੁਣ ਕੇ ਉਹ ਮਨੁੱਖ (ਵਿਕਾਰਾਂ ਦੇ ਹੱਲਿਆਂ ਤੋਂ) ਬਚ ਗਏ । ਹ ੇ
ਨਾਨਕ! ਜਿਸ ਮਨੁੱਖ ਉਤੇ ਪਿਆਰਾ ਪ੍ਰਭੂ ਦਇਆਵਾਨ ਹੋਇਆ ਉਹ ਮਨੁੱਖ ਆਤਮਕ ਅਨੰਦ ਨਾਲ ਪ੍ਰਭੂ-ਚਰਨਾਂ ਵਿਚ ਲੀਨ
ਹੋ ਗਿਆ ।੪।੧੩।੨੪। 

 

English Translation :
SORAT’H, FIFTH MEHL:

God is the Doer, the Cause of causes, the Great Giver; God is the Supreme Lord and Master.
The Merciful Lord created all beings; God is the Inner-knower, the Searcher of hearts. || 1 ||
My Guru is Himself my friend and support. I am in celestial peace, bliss, joy, pleasure and
wondrous glory. || Pause || Seeking the Sanctuary of the Guru, my fears have been dispelled,
and I am accepted in the Court of the True Lord. Singing His Glorious Praises, and
worshipping in adoration the Name of the Lord, I have reached my destination. || 2 ||
Everyone applauds and congratulates me; the Saadh Sangat, the Company of the Holy, is
dear to me. I am forever a sacrifice to my God, who has totally protected and preserved my
honor. || 3 || They are saved, who receive the Blessed Vision of His Darshan; they listen to
the spiritual dialogue of the Naam. Nanak’s God has become Merciful to him; he has arrived
home in ecstasy. || 4 || 13 || 24 ||
Tuesday, 7th Bhaadon (Samvat 549 Nanakshahi) 22nd August, 2017 (Page: 615)


Related News