ਅੱਜ ਦਾ ਹੁਕਮਨਾਮਾ (06.09.2017)

09/06/2017 8:56:36 AM

ਸਲੋਕੁ ॥
ਏਕੋ ਏਕੁ ਬਖਾਨੀਐ ਬਿਰਲਾ ਜਾਣੈ ਸ੍ਵਾਦੁ ॥ ਗੁਣ ਗੋਬਿੰਦੁ ਨ ਜਾਣੀਐ ਨਾਨਕ ਸਭ ਬਿਸਮਾਦੁ ॥੧੧॥ ਪਉੜੀ ॥ ਏਕਾਦਸੀ ਨਿਕਟਿ ਪੇਖਹੁ ਹਰਿਰਾਮੁ ॥ ਇੰਦ੍ਰੀ ਬਸਿ ਕਰਿ ਸੁਣਹੁ ਹਰਿਨਾਮੁ ॥ ਮਨਿ ਸੰਤੋਖੁ ਸਰਬ ਜੀਅ ਦਇਆ ॥ ਇਨ ਬਿਧਿ ਬਰਤੁ ਸੰਪੂਰਨ ਭਇਆ ॥ ਧਾਵਤ ਮਨੁ ਰਾਖੈ ਇਕ ਠਾਇ ॥ ਮਨੁ ਤਨੁ ਸੁਧੁ ਜਪਤੁ ਹਰਿ ਨਾਇ ॥ ਸਭ ਮਹਿ ਪੂਰਿ ਰਹੇ ਪਾਰਬ੍ਰਹਮ ॥ ਨਾਨਕ ਹਰਿ ਕੀਰਤਨੁ ਕਰਿ ਅਟਲ ਏਹੁ ਧਰਮ ॥੧੧॥

ਬੁੱਧਵਾਰ, ੨੨ ਭਾਦੋਂ (ਸੰਮਤ ੫੪੯ ਨਾਨਕਸ਼ਾਹੀ) ਅੰਗ: ੨੯੯

ਸਲੋਕੁ ॥
(ਹੇ ਭਾਈ!) ਸਿਰਫ਼ ਇਕ ਪਰਮਾਤਮਾ ਦੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ (ਸਿਫ਼ਤਿ-ਸਾਲਾਹ ਵਿਚ ਹੀ ਆਤਮਕ ਆਨੰਦ ਹੈ ਪਰ) ਇਸ ਆਤਮਕ ਅਨੰਦ ਨੂੰ ਕੋਈ ਵਿਰਲਾ ਮਨੁੱਖ ਮਾਣਦਾ ਹੈ । (ਪਰਮਾਤਮਾ ਦੇ ਗੁਣ ਗਾਇਨ ਕਰਨ ਨਾਲ ਆਤਮਕ ਆਨੰਦ ਤਾਂ ਮਿਲਦਾ ਹੈ; ਪਰ) ਗੁਣਾਂ (ਦੇ ਬਿਆਨ ਕਰਨ) ਨਾਲ ਪਰਮਾਤਮਾ ਦਾ ਸਹੀ ਸਰੂਪ ਨਹੀਂ ਸਮਝਿਆ ਜਾ ਸਕਦਾ (ਕਿਉਂਕਿ) ਹੇ ਨਾਨਕ! ਉਹ ਤਾਂ ਸਾਰਾ ਅਸਚਰਜ ਰੂਪ ਹੈ ।੧੧।ਹੇ ਭਾਈ!) ਪਰਮਾਤਮਾ ਨੂੰ (ਸਦਾ ਆਪਣੇ) ਨੇੜੇ (ਵੱਸਦਾ) ਵੇਖੋ, ਆਪਣੇ ਇੰਦ੍ਰਿਆਂ ਨੂੰ ਕਾਬੂ ਵਿਚ ਰੱਖ ਕੇ ਪਰਮਾਤਮਾ ਦਾ ਨਾਮ ਸੁਣਿਆ ਕਰੋ—ਇਹੀ ਹੈ ਇਕਾਦਸ਼ੀ (ਦਾ ਵਰਤ) । (ਜੇਹੜਾ ਮਨੁੱਖ ਆਪਣੇ) ਮਨ ਵਿਚ ਸੰਤੋਖ (ਧਾਰਦਾ ਹੈ ਤੇ) ਸਭ ਜੀਵਾਂ ਨਾਲ ਦਇਆ-ਪਿਆਰ ਵਾਲਾ ਸਲੂਕ ਕਰਦਾ ਹੈ, ਇਸ ਤਰੀਕੇ ਨਾਲ (ਜੀਵਨ ਗੁਜ਼ਾਰਦਿਆਂ ਉਸ ਦਾ) ਵਰਤ ਕਾਮਯਾਬ ਹੋ ਜਾਂਦਾ ਹੈ (ਭਾਵ, ਇਹੀ ਹੈ ਅਸਲੀ ਵਰਤ) । (ਇਸ ਤਰ੍ਹਾਂ ਦੇ ਵਰਤ ਨਾਲ ਉਹ ਮਨੁੱਖ ਵਿਕਾਰਾਂ ਵਲ) ਦੌੜਦੇ (ਆਪਣੇ) ਮਨ ਨੂੰ ਇਕ ਟਿਕਾਣੇ ਤੇ ਟਿਕਾ ਰੱਖਦਾ ਹੈ, ਪਰਮਾਤਮਾ ਦਾ (ਨਾਮ) ਜਪਦਿਆਂ (ਪਰਮਾਤਮਾ ਦੇ) ਨਾਮ ਵਿਚ (ਜੁੜਿਆਂ) ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦਾ ਹਿਰਦਾ ਪਵਿਤ੍ਰ ਹੋ ਜਾਂਦਾ ਹੈ ।ਹੇ ਨਾਨਕ! ਜੇਹੜਾ ਪ੍ਰਭੂ ਸਾਰੇ ਜਗਤ ਵਿਚ ਹਰ ਥਾਂ ਵਿਆਪਕ ਹੈ, ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹੁ, ਇਹ ਐਸਾ ਧਰਮ ਹੈ ਜਿਸ ਦਾ ਫਲ ਜ਼ਰੂਰ ਮਿਲਦਾ ਹੈ ।੧੧।

SHALOK:
Describe the Lord as the One, the One and Only. How rare are those who know the taste of this essence. The Glories of the Lord of the Universe cannot be known. O Nanak, He is totally amazing and wonderful! || 11 || PAUREE: The eleventh day of the lunar cycle: Behold the Lord, the Lord, near at hand. Subdue the desires of your sexual organs, and listen to the Lord’s Name. Let your mind be content, and be kind to all beings. In this way, your fast will be successful. Keep your wandering mind restrained in one place. Your mind and body shall become pure, chanting the Lord’s Name. The Supreme Lord God is pervading amongst all. O Nanak, sing the Kirtan of the Lord’s Praises; this alone is the eternal faith of Dharma. || 11 ||

 


Related News