ਅੱਜ ਦਾ ਹੁਕਮਨਾਮਾ (14.07.2017)

07/14/2017 7:05:06 AM

ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥

ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥ ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥ ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥ ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥ ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥ ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥ ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥ ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥ ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥ ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥ ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥ ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥ ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥ ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥ ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥ ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥ ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥ ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥ ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥ ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥ ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥ ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥ ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥ ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥ ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥ ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥

ਪੰਜਾਬੀ ਵਿਆਖਿਆ:
ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥

ਸਦਾ-ਥਿਰ ਪ੍ਰਭੂ ਦੇ ਚਰਨਾਂ ਦੀ ਲਗਨ (ਦੇ ਆਨੰਦ) ਤੋਂ ਬਿਨਾ ਇਹ (ਮਨੁੱਖਾ) ਸਰੀਰ ਨਿਆਸਰਾ ਜੇਹਾ ਹੀ ਰਹਿੰਦਾ ਹੈ । ਪ੍ਰਭੂ-ਚਰਨਾਂ ਦੀ ਪ੍ਰੀਤ ਤੋਂ ਬਿਨਾ ਨਿਆਸਰਾ ਹੋਇਆ ਹੋਇਆ ਇਹ ਸਰੀਰ ਜੋ ਕੁਝ ਭੀ ਕਰਦਾ ਹੈ ਨਕਾਰੇ ਕੰਮ ਹੀ ਕਰਦਾ ਹੈ । ਹੇ ਜਗਤ ਦੇ ਮਾਲਕ! ਤੈਥੋਂ ਬਿਨਾ ਕੋਈ ਹੋਰ ਥਾਂ ਨਹੀਂ ਜਿਥੇ ਇਹ ਸਰੀਰ ਸੁਚੱਜੇ ਪਾਸੇ ਲੱਗ ਸਕੇ, ਕੋਈ ਹੋਰ ਇਸ ਨੂੰ ਸੁਚੱਜੇ ਪਾਸੇ ਲਾਣ ਜੋਗਾ ਹੀ ਨਹੀਂ । ਤੂੰ ਹੀ ਕਿਰਪਾ ਕਰ, ਤਾ ਕਿ ਇਹ ਗੁਰੂ ਦੇ ਸ਼ਬਦ ਵਿਚ ਲੱਗ ਕੇ ਸੁਧਰ ਜਾਏ ।ਨਾਨਕ ਆਖਦਾ ਹੈ—ਪ੍ਰਭੂ-ਚਰਨਾਂ ਦੀ ਪ੍ਰੀਤ ਤੋਂ ਬਿਨਾ ਇਹ ਸਰੀਰ ਪਰ-ਅਧੀਨ (ਭਾਵ, ਮਾਇਆ ਦੇ ਪ੍ਰਭਾਵ ਹੇਠ) ਹੈ ਤੇ ਜੋ ਕੁਝ ਕਰਦਾ ਹੈ ਨਿਕੰਮਾ ਕੰਮ ਹੀ ਕਰਦਾ ਹੈ ।੬। ਆਖਣ ਨੂੰ ਤਾਂ ਹਰ ਕੋਈ ਆਖ ਦੇਂਦਾ ਹੈ ਕਿ ਮੈਨੂੰ ਆਨੰਦ ਪ੍ਰਾਪਤ ਹੋ ਗਿਆ ਹੈ, ਪਰ (ਅਸਲ) ਆਨੰਦ ਦੀ ਸੂਝ ਗੁਰੂ ਤੋਂ ਹੀ ਮਿਲਦੀ ਹੈ । ਹੇ ਪਿਆਰੇ ਭਾਈ! (ਅਸਲ) ਆਨੰਦ ਦੀ ਸੂਝ ਸਦਾ ਗੁਰੂ ਤੋਂ ਹੀ ਮਿਲਦੀ ਹੈ । (ਉਹ ਮਨੁੱਖ ਅਸਲ ਆਨੰਦ ਨਾਲ ਸਾਂਝ ਪਾਂਦਾ ਹੈ, ਜਿਸ ਉਤੇ ਗੁਰੂ) ਕਿਰਪਾ ਕਰਦਾ ਹੈ । ਗੁਰੂ ਮੇਹਰ ਕਰ ਕੇ (ਉਸ ਦੇ) (ਅੰਦਰੋਂ) ਪਾਪ ਕੱਟ ਦੇਂਦਾ ਹੈ, ਤੇ (ਉਸ ਦੀਆਂ ਵਿਚਾਰ-ਅੱਖਾਂ ਵਿਚ) ਆਤਮਕ ਜੀਵਨ ਦੀ ਸੂਝ ਦਾ ਸੁਰਮਾ ਪਾਂਦਾ ਹੈ । ਜਿਨ੍ਹਾਂ ਮਨੁੱਖਾਂ ਦੇ ਮਨ ਵਿਚੋਂ ਮਾਇਆ ਦਾ ਮੋਹ ਮੁੱਕ ਜਾਂਦਾ ਹੈ, ਅਕਾਲ ਪੁਰਖ ਉਹਨਾਂ ਦਾ ਬੋਲ ਹੀ ਸੁਚੱਜਾ ਮਿੱਠਾ ਕਰ ਦੇਂਦਾ ਹੈ । ਨਾਨਕ ਆਖਦਾ ਹੈ—ਅਸਲ ਆਨੰਦ ਇਹੀ ਹੈ, ਤੇ ਇਹ ਆਨੰਦ ਗੁਰੂ ਤੋਂ ਹੀ ਸਮਝਿਆ ਜਾ ਸਕਦਾ ਹੈ ।੭। ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ (ਆਤਮਕ ਆਨੰਦ ਦੀ ਦਾਤਿ) ਦੇਂਦਾ ਹੈਂ ਉਹ ਪ੍ਰਾਪਤ ਕਰਦਾ ਹੈ, ਉਹੀ ਮਨੁੱਖ (ਇਸ ਦਾਤਿ ਨੂੰ) ਮਾਣਦਾ ਹੈ ਜਿਸ ਨੂੰ ਤੂੰ ਦਿੰਦਾ ਹੈਂ, ਹੋਰਨਾਂ ਵਿਚਾਰਿਆਂ ਦੀ (ਮਾਇਆ ਦੇ ਹੜ੍ਹ ਅੱਗੇ) ਕੋਈ ਪੇਸ਼ ਨਹੀਂ ਜਾਂਦੀ । ਕਈ ਬੰਦੇ (ਮਾਇਆ ਦੀ) ਭਟਕਣਾ ਵਿਚ (ਅਸਲ ਰਸਤੇ ਤੋਂ) ਭੁੱਲੇ ਹੋਏ ਦਸੀਂ ਪਾਸੀਂ ਦੌੜਦੇ ਫਿਰਦੇ ਹਨ, ਕਈ (ਭਾਗਾਂ ਵਾਲਿਆਂ ਨੂੰ) ਤੂੰ ਆਪਣੇ ਨਾਮ ਵਿਚ ਜੋੜ ਕੇ (ਉਹਨਾਂ ਦਾ ਜਨਮ) ਸਵਾਰ ਦੇਂਦਾ ਹੈਂ । (ਇਸ ਤਰ੍ਹਾਂ ਤੇਰੀ ਮੇਹਰ ਨਾਲ) ਜਿਨ੍ਹਾਂ ਨੂੰ ਤੇਰੀ ਰਜ਼ਾ ਪਿਆਰੀ ਲੱਗਣ ਲੱਗ ਪੈਂਦੀ ਹੈ, ਗੁਰੂ ਦੀ ਕਿਰਪਾ ਨਾਲ ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਤੇ ਉਹ ਆਤਮਕ ਆਨੰਦ ਮਾਣਦੇ ਹਨ, ਪਰ) ਨਾਨਕ ਆਖਦਾ ਹੈ—(ਹੇ ਪ੍ਰਭੂ!) ਜਿਸ ਨੂੰ ਤੂੰ (ਆਤਮਕ ਆਨੰਦ ਦੀ ਦਾਤਿ) ਬਖ਼ਸ਼ਦਾ ਹੈਂ ਉਹੀ ਇਸ ਨੂੰ ਮਾਣ ਸਕਦਾ ਹੈ ।੮। ਹੇ ਪਿਆਰੇ ਸੰਤ ਜਨੋ! ਆਓ, ਅਸੀ (ਰਲ ਕੇ) ਬੇਅੰਤ ਗੁਣਾਂ ਵਾਲੇ ਪਰਮਾਤਮਾ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੀਏ, ਉਸ ਪ੍ਰਭੂ ਦੀਆਂ ਕਹਾਣੀਆਂ ਸੁਣੀਏ ਸੁਣਾਈਏ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ । (ਪਰ ਜੇ ਤੁਸੀ ਪੁੱਛੋ ਕਿ) ਉਹ ਪ੍ਰਭੂ ਕਿਸ ਤਰੀਕੇ ਨਾਲ ਮਿਲਦਾ ਹੈ (ਤਾਂ ਉੱਤਰ ਇਹ ਹੈ ਕਿ ਆਪਣਾ ਆਪ ਮਾਇਆ ਦੇ ਹਵਾਲੇ ਕਰਨ ਦੇ ਥਾਂ) ਆਪਣਾ ਤਨ ਮਨ ਧਨ ਸਭ ਕੁਝ ਗੁਰੂ ਦੇ ਹਵਾਲੇ ਕਰੋ (ਇਸ ਤਰ੍ਹਾਂ) ਜੇ ਗੁਰੂ ਦਾ ਹੁਕਮ ਮਿੱਠਾ ਲੱਗਣ ਲੱਗ ਪਏ ਤਾਂ ਪਰਮਾਤਮਾ ਮਿਲ ਪੈਂਦਾ ਹੈ । (ਸੋ, ਸੰਤ ਜਨੋ!) ਗੁਰੂ ਦੇ ਹੁਕਮ ਉੱਤੇ ਤੁਰੋ ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਗਾਇਆ ਕਰੋ । ਨਾਨਕ ਆਖਦਾ ਹੈ— ਹੇ ਸੰਤ ਜਨੋ ਸੁਣੋ, (ਉਸ ਨੂੰ ਮਿਲਣ ਦਾ ਅਤੇ ਆਤਮਕ ਆਨੰਦ ਮਾਣਨ ਦਾ ਸਹੀ ਰਸਤਾ ਇਹੀ ਹੈ ਕਿ) ਉਸ ਅਕੱਥ ਪ੍ਰਭੂ ਦੀਆਂ ਕਹਾਣੀਆਂ ਕਰਿਆ ਕਰੋ ।੯। ਹੇ ਚੰਚਲ ਮਨ! ਚਲਾਕੀਆਂ ਨਾਲ ਕਿਸੇ ਨੇ ਭੀ (ਆਤਮਕ ਆਨੰਦ) ਹਾਸਲ ਨਹੀਂ ਕੀਤਾ । ਹੇ ਮੇਰੇ ਮਨ! ਤੂੰ (ਧਿਆਨ ਨਾਲ) ਸੁਣ ਲੈ ਕਿ ਕਿਸੇ ਜੀਵ ਨੇ ਭੀ ਚਤੁਰਾਈ ਨਾਲ (ਪਰਮਾਤਮਾ ਦੇ ਮਿਲਾਪ ਦਾ ਆਨੰਦ) ਪ੍ਰਾਪਤ ਨਹੀਂ ਕੀਤਾ, (ਅੰਦਰੋਂ ਸੋਹਣੀ ਮਾਇਆ ਵਿਚ ਭੀ ਫਸਿਆ ਰਹੇ, ਤੇ, ਬਾਹਰੋਂ ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਚਾਹੇ, ਇਹ ਨਹੀਂ ਹੋ ਸਕਦਾ) । ਇਹ ਮਾਇਆ ਜੀਵਾਂ ਨੂੰ ਆਪਣੇ ਮੋਹ ਵਿਚ ਫਸਾਣ ਲਈ ਬੜੀ ਡਾਢੀ ਹੈ, ਇਸ ਨੇ ਇਸ ਭੁਲੇਖੇ ਵਿਚ ਪਾਇਆ ਹੋਇਆ ਹੈ ਕਿ ਮੋਹ ਮਿੱਠੀ ਚੀਜ਼ ਹੈ, ਇਸ ਤਰ੍ਹਾਂ ਕੁਰਾਹੇ ਪਾਈ ਰੱਖਦੀ ਹੈ । (ਪਰ ਜੀਵ ਦੇ ਭੀ ਕੀਹ ਵੱਸ?) ਜਿਸ ਪ੍ਰਭੂ ਨੇ ਮਾਇਆ ਦੇ ਮੋਹ ਦੀ ਠਗਬੂਟੀ (ਜੀਵਾਂ ਨੂੰ) ਚੰਬੋੜੀ ਹੈ ਉਸੇ ਨੇ ਇਹ ਮੋਹਣੀ ਮਾਇਆ ਪੈਦਾ ਕੀਤੀ ਹੈ । (ਸੋ, ਹੇ ਮੇਰੇ ਮਨ! ਆਪਣੇ ਆਪ ਨੂੰ ਮਾਇਆ ਤੋਂ ਸਦਕੇ ਕਰਨ ਦੇ ਥਾਂ) ਉਸ ਪ੍ਰਭੂ ਤੋਂ ਹੀ ਸਦਕੇ ਕਰੋ ਜਿਸ ਨੇ ਮਿੱਠਾ ਮੋਹ ਲਾਇਆ ਹੈ (ਤਦੋਂ ਹੀ ਇਹ ਮਿੱਠਾ ਮੋਹ ਮੁੱਕਦਾ ਹੈ) । ਨਾਨਕ ਆਖਦਾ ਹੈ—ਹੇ (ਮੇਰੇ) ਚੰਚਲ ਮਨ! ਚਤੁਰਾਈਆਂ ਨਾਲ ਕਿਸੇ ਨੇ (ਪਰਮਾਤਮਾ ਦੇ ਮਿਲਾਪ ਦਾ ਆਤਮਕ ਆਨੰਦ) ਨਹੀਂ ਲੱਭਾ ।੧੦।

English Translation:
RAAMKALEE, THIRD MEHL, ANAND ~  THE SONG OF BLISS:
ONE UNIVERSAL CREATOR GOD. BY THE GRACE OF THE TRUE GURU:

Without the true love of devotion, the body is without honor. The body is dishonored without devotional love; what can the poor wretches do? No one except You is all-powerful; please bestow Your Mercy, O Lord of all nature. There is no place of rest, other than the Name; attached to the Shabad, we are embellished with beauty. Says Nanak, without devotional love, what can the poor wretches do? || 6 || Bliss, bliss — everyone talks of bliss; bliss is known only through the Guru. Eternal bliss in known only through the Guru, when the Beloved Lord grants His Grace. Granting His Grace, He cuts away our sins; He blesses us with the healing ointment of spiritual wisdom. Those who eradicate attachment from within themselves, are adorned with the Shabad, the Word of the True Lord. Says Nanak, this alone is bliss — bliss which is known through the Guru. || 7 || O Baba, he alone receives it, unto whom You give it. He alone receives it, unto whom You give it; what can the other poor wretched beings do? Some are deluded by doubt, wandering in the ten directions; some are adorned with attachment to the Naam. By Guru’s Grace, the mind becomes immaculate and pure, for those who follow God’s Will. Says Nanak, he alone receives it, unto whom You give it, O Beloved Lord. || 8 || Come, Beloved Saints, let us speak the Unspoken Speech of the Lord. How can we speak the Unspoken Speech of the Lord? Through which door will we find Him? Surrender body, mind, wealth, and everything to the Guru; obey the Order of His Will, and you will find Him. Obey the Hukam of the Guru’s Command, and sing the True Word of His Bani. Says Nanak, listen, O Saints, and speak the Unspoken Speech of the Lord. || 9 || O fickle mind, through cleverness, no one has found the Lord. Through cleverness, no one has found Him; listen, O my mind. This Maya is so fascinating; because of it, people wander in doubt. This fascinating Maya was created by the One who has administered this potion. I am a sacrifice to the One who has made emotional attachment sweet. Says Nanak, O fickle mind, no one has found Him through cleverness. || 10 ||

Friday, 30th Assaar (Samvat 549 Nanakshahi) 14th July, 2017 (Page: 917)

 


Related News