ਅੱਜ ਦਾ ਹੁਕਮਨਾਮਾ (05.04.2017)

04/05/2017 8:23:56 AM

ਟੋਡੀ ਮਹਲਾ ੫ ॥
ਸ੍ਵਾਮੀ ਸਰਨਿ ਪਰਿਓ ਦਰਬਾਰੇ ॥ ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥ ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥ ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ਹਾਰੇ ॥੧॥ ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ ਪਿਆਰੇ ॥ ਨਾਨਕ ਅਨਦ ਕਰੇ ਹਰਿ ਜਪਿ ਜਪਿ ਸਗਲੇ ਰੋਗ ਨਿਵਾਰੇ ॥੨॥੧੦॥੧੫॥  

ਬੁੱਧਵਾਰ, ੨੩ ਚੇਤ (ਸੰਮਤ ੫੪੯ ਨਾਨਕਸ਼ਾਹੀ)  (ਅੰਗ ੭੧੪)

ਪੰਜਾਬੀ ਵਿਆਖਿਆ :
ਟੋਡੀ ਮਹਲਾ ੫ ॥

ਹੇ ਮਾਲਕ-ਪ੍ਰਭੂ! ਮੈਂ ਤੇਰੀ ਸਰਨ ਆ ਪਿਆ ਹਾਂ, ਮੈਂ ਤੇਰੇ ਦਰ ਤੇ (ਆ ਡਿੱਗਾ ਹਾਂ) । ਹੇ ਕ੍ਰੋੜਾਂ ਭੁੱਲਾਂ ਨਾਸ ਕਰਨ ਦੇ ਸਮਰਥ ਦਾਤਾਰ! ਤੈਥੋਂ ਬਿਨਾ ਹੋਰ ਕੌਣ ਮੈਨੂੰ ਭੁੱਲਾਂ ਤੋਂ ਬਚਾ ਸਕਦਾ ਹੈ? ।੧।ਰਹਾਉ। ਹੇ ਭਾਈ! ਕਈ ਤਰੀਕਿਆਂ ਨਾਲ ਖੋਜ ਕਰ ਕਰ ਕੇ ਮੈਂ ਸਾਰੀਆਂ ਗੱਲਾਂ ਵਿਚਾਰੀਆਂ ਹਨ (ਤੇ, ਇਸ ਨਤੀਜੇ ਉਤੇ ਅੱਪੜਿਆ ਹਾਂ, ਕਿ) ਗੁਰੂ ਦੀ ਸੰਗਤਿ ਵਿਚ ਟਿਕਿਆਂ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈਦੀ ਹੈ, ਅਤੇ ਮਾਇਆ ਦੇ (ਮੋਹ ਦੇ) ਬੰਧਨ ਵਿਚ ਫਸ ਕੇ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਜਾਈਦੀ ਹੈ ।੧। ਹੇ ਨਾਨਕ! ਜਿਸ ਮਨੁੱਖ ਨੂੰ ਪਿਆਰੇ ਗੁਰਮੁਖਿ ਸੱਜਣ ਮਿਲ ਪੈਂਦੇ ਹਨ ਉਸ ਦੇ ਮਨ ਵਿਚ ਪਰਮਾਤਮਾ ਦੇ ਕੋਮਲ ਚਰਨਾਂ ਦਾ ਪਿਆਰ ਬਣ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦਾ ਹੈ ਅਤੇ ਉਹ (ਆਪਣੇ ਅੰਦਰੋਂ) ਸਾਰੇ ਰੋਗ ਦੂਰ ਕਰ ਲੈਂਦਾ ਹੈ ।੨।੧੦।੧੫।

English Translation :
TODEE, FIFTH MEHL:
O Lord and Master, I seek the Sanctuary of Your Court. Destroyer of millions of sins, O Great Giver, other than You, who else can save me? || 1 || Pause || Searching, searching in so many ways, I have contemplated all the objects of life. In the Saadh Sangat, the Company of the Holy, the supreme state is attained. But those who are engrossed in the bondage of Maya, lose the game of life. || 1 || My mind is in love with the Lord’s lotus feet; I have met the Beloved Guru, the noble, heroic being. Nanak celebrates in bliss; chanting and meditating on the Lord, all sickness has been cured. || 2 || 10 || 15 ||

Wednesday, 23rd Chayt (Samvat 549 Nanakshahi)  (Page: 714)


Related News