ਅੱਜ ਦਾ ਹੁਕਮਨਾਮਾ (16.04.2017)

04/16/2017 7:34:51 AM

ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ

 

ੴ ਸਤਿਗੁਰ ਪ੍ਰਸਾਦਿ ॥
ਸਲੋਕ ਮ; ੩ ॥ ਸਬਦਿ ਰਤੇ ਵਡਹੰਸ ਹੈ ਸਚੁ ਨਾਮੁ ਉਰਿ ਧਾਰਿ ॥ ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥ ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥ ਮ; ੩ ॥ ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥ ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥ ਮ; ੩ ॥ ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥ ਪਉੜੀ ॥ ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥ ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰਿ ਨ ਬੀਆ ॥ ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥ ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥ ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥
ਐਤਵਾਰ, ੪ ਵੈਸਾਖ (ਸੰਮਤ ੫੪੯ ਨਾਨਕਸ਼ਾਹੀ) (ਅੰਗ: ੫੮੫)

ਪੰਜਾਬੀ ਵਿਆਖਿਆ :
ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ
ੴ ਸਤਿਗੁਰ ਪ੍ਰਸਾਦਿ ॥

ਜੋ ਮਨੁੱਖ ਸੱਚੇ ਨਾਮ ਨੂੰ ਹਿਰਦੇ ਵਿਚ ਪਰੋ ਕੇ ਸਤਿਗੁਰੂ ਦੇ ਸ਼ਬਦ ਵਿਚ ਰੱਤੇ ਹੋਏ ਹਨ, ਉਹ ਵੱਡੇ ਬਿਬੇਕੀ (ਸੰਤ) ਹਨ; ਉਹ ਸੱਚਾ ਨਾਮ ਰੂਪ ਧਨ ਇਕੱਠਾ ਕਰਦੇ ਹਨ, ਤੇ ਸੱਚੇ ਨਾਮ ਵਿਚ ਪਿਆਰ ਦੇ ਕਾਰਨ ਸੱਚ ਵਿਚ ਹੀ ਲੀਨ ਰਹਿੰਦੇ ਹਨ; ਕਰਤਾਰ ਨੇ ਉਹਨਾਂ ਉਤੇ ਮੇਹਰ ਦੀ ਨਜ਼ਰ ਕੀਤੀ ਹੋਈ ਹੈ; ਇਸ ਕਰਕੇ ਉਹ ਸਦਾ ਪਵਿਤ੍ਰ ਹਨ ਉਹਨਾਂ ਨੂੰ ਵਿਕਾਰਾਂ ਦੀ ਮੈਲ ਨਹੀਂ ਲੱਗਦੀ। ਹੇ ਨਾਨਕ! ਆਖ- ਜੋ ਮਨੁੱਖ ਹਰ ਵੇਲੇ ਪ੍ਰਭੂ ਨੂੰ ਸਿਮਰਦੇ ਹਨ, ਮੈਂ ਉਹਨਾਂ ਤੋਂ ਸਦਕੇ ਹਾਂ।੧। ਮੈਂ ਸਮਝਿਆ ਸੀ ਕਿ ਇਹ ਕੋਈ ਵਡਾ ਸੰਤ ਹੈ, ਇਸ ਵਾਸਤੇ ਮੈਂ ਇਸ ਨਾਲ ਸਾਥ ਕੀਤਾ ਸੀ; ਜੇ ਮੈਂਨੂੰ ਪਤਾ ਹੁੰਦਾ ਕਿ ਇਹ ਵਿਚਾਰਾ ਪਖੰਡੀ ਮਨੁੱਖ ਹੈ ਤਾਂ ਮੈਂ ਮੁੱਢ ਤੋਂ ਹੀ ਇਸ ਦੇ ਪਾਸ ਨਾਹ ਬੈਠਦੀ।੨। ਹੰਸਾਂ ਨੂੰ ਤਰਦਿਆਂ ਵੇਖ ਕੇ ਬਗਲਿਆਂ ਨੂੰ ਭੀ ਚਾਅ ਕੁੱਦਿਆ, ਪਰ ਬਗਲੇ ਵਿਚਾਰੇ ਸਿਰ-ਪਰਨੇ ਹੋ ਕੇ ਡੁੱਬ ਕੇ ਮਰ ਗਏ।੩। ਹੇ ਪ੍ਰਭੂ! ਸੰਸਾਰ ਦਾ ਮੁੱਢ ਤੂੰ ਆਪ ਹੀ ਬਣਾਇਆ, ਕਿਉਂਕਿ ਇਸ ਤੋਂ ਪਹਿਲਾਂ ਦਾ ਭੀ ਤੂੰ ਆਪ ਹੀ ਹੈਂ, ਤੂੰ ਆਪ ਹੀ ਹੈਂ; ਤੇਰਾ ਕੋਈ ਖਾਸ ਸਰੂਪ ਨਹੀਂ ਹੈ ਜੋ ਮੈਂ ਬਿਆਨ ਕਰ ਸਕਾਂ, ਤੇਰੇ ਵਰਗਾ ਕੋਈ ਦੂਜਾ ਨਹੀਂ ਹੈ। ਸ੍ਰਿਸ਼ਟੀ ਦੀ ਉਤਪੱਤੀ ਕਰਨ ਦੇ ਤੂੰ ਹੀ ਸਮਰੱਥ ਹੈਂ, ਜੋ ਕੁਝ ਤੂੰ ਕਰਦਾ ਹੈਂ ਉਹੀ ਹੁੰਦਾ ਹੈ; ਤੂੰ ਸਾਰੇ ਜੀਵਾਂ ਨੂੰ ਉਹਨਾਂ ਦੇ ਮੰਗਣ ਤੋਂ ਬਿਨਾਂ ਹੀ ਸਭ ਦਾਤਾਂ ਦੇ ਰਿਹਾ ਹੈਂ। ਹੇ ਭਾਈ! ਸਾਰੇ ਆਖਹੁ- ਸਤਿਗੁਰੂ ਭੀ ਧੰਨ ਹੈ ਜਿਸ ਨੇ ਇਹੋ ਜਿਹੇ ਪ੍ਰ੍ਰਭੂ ਦੀ ਨਾਮ-ਰੂਪ ਦਾਤਿ ਅਸਾਡੇ ਮੂੰਹ ਵਿਚ ਪਾਈ ਹੈ। ਭਾਵ, ਅਸਾਨੂੰ ਨਾਮ ਦੀ ਦਾਤਿ ਬਖ਼ਸ਼ੀ ਹੈ।੧।

 

English Translation :

VAAR OF WADAHANS, FOURTH MEHL: TO BE SUNG IN THE TUNE OF LALAA-BEHLEEMAA:
ONE UNIVERSAL CREATOR GOD. BY THE GRACE OF THE TRUE GURU:

SHALOK, THIRD MEHL: The great swan-souls are imbued with the Word of the Shabad; they enshrine the True Name within their hearts. They gather Truth, remain always in Truth, and love the True Name. They are always pure and immaculate — filth does not touch them; they are blessed with the Grace of the Creator Lord. O Nanak, I am a sacrifice to those who meditate on the Lord night and day. || 1 || THIRD MEHL: I thought that he was a great swan, so I associated with him. If I had known that he was only a wretched heron from birth, I would not have touched him. || 2 || THIRD MEHL: Seeing the swans swimming, the herons wanted to do it too. But the poor herons drowned and died, and floated with their heads down and their feet up. || 3 || PAUREE: You Yourself are Yourself, all by Yourself; You Yourself created the creation. You Yourself are Yourself the Formless Lord; there is no other than You. You are the all-powerful Cause of causes; whatever You do, comes to pass. You give gifts to all beings, without their asking. Everyone proclaims, “Waaho! Waaho! Blessed, blessed is the True Guru, who has given the supreme gift of the Name of the Lord. || 1 ||


Sunday, 4th Vaisaakh (Samvat 549 Nanakshahi) (Page: 585)


Related News