ਅੱਜ ਦਾ ਹੁਕਮਨਾਮਾ (25.12.2017)

12/25/2017 9:41:54 AM

ਧਨਾਸਰੀ ਮਹਲਾ ੫ ॥
ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥
ਸੋਮਵਾਰ, ੧੧ ਪੋਹ (ਸੰਮਤ ੫੪੯ ਨਾਨਕਸ਼ਾਹੀ) ਅੰਗ: ੬੭੫

ਧਨਾਸਰੀ ਮਹਲਾ ੫ ॥
ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ । ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ ।੧। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ । ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ । (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ ।ਰਹਾਉ। ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾ) ਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ ।੨। ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ ।੩। ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈ, ਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ ।੪।੨।੨੦।

DHANAASAREE, FIFTH MEHL:
The Lord and Master destroys the pain of the poor; He preserves and protects the honor of His servants. The Lord is the ship to carry us across; He is the treasure of virtue — pain cannot touch Him. || 1 || In the Saadh Sangat, the Company of the Holy, meditate, vibrate upon the Lord of the world. I cannot think of any other way; make this effort, and make it in this Dark Age of Kali Yuga. || Pause || In the beginning, and in the end, there is none other than the perfect, merciful Lord. The cycle of birth and death is ended, chanting the Lord’s Name, and remembering the Lord Master in meditation. || 2 || The Vedas, the Simritees, the Shaastras and the Lord’s devotees contemplate Him; liberation is attained in the Saadh Sangat, the Company of the Holy, and the darkness of ignorance is dispelled. || 3 || The lotus feet of the Lord are the support of His humble servants. They are his only capital and investment. The True Lord is Nanak’s strength, honor and support; He alone is his protection. || 4 || 2 || 20 ||


Monday, 11th Poh (Samvat 549 Nanakshahi) Page: 675


Related News