'ਸ਼ਰੀਫ ਪਰਿਵਾਰ' ਦੇ ਖਾਤੇ ਸੀਜ਼, ਸੰਪਤੀ ਨੂੰ ਜ਼ਬਤ ਕਰਨ ਦੇ ਨਿਰਦੇਸ਼

09/22/2017 7:58:07 PM

ਇਸਲਾਮਾਬਾਦ— ਪਾਕਿਸਤਾਨ ਦੀ ਭ੍ਰਿਸ਼ਟਾਚਾਰ ਨਿਰੋਧਕ ਏਜੰਸੀ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਤੇ ਉਨ੍ਹਾਂ ਦੇ ਪਰਿਵਾਰ ਦੇ ਖਾਤਿਆਂ 'ਤੇ ਰੋਕ ਲਗਾ ਦਿੱਤੀ ਤੇ ਸੰਪਤੀ ਨੂੰ ਵੀ ਜ਼ਬਤ ਕਰਨ ਦੇ ਨਿਰਦੇਸ਼ ਦਿੱਤੇ ਹਨ। 
ਨਵਾਜ਼ ਸ਼ਰੀਫ (67) ਨੂੰ ਪਾਕਿਸਤਾਨ ਸੁਪਰੀਮ ਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਅਯੋਗ ਕਰਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਅਹੁਦਾ ਛੱਡਣਾ ਪਿਆ ਸੀ। ਉਨ੍ਹਾਂ 'ਤੇ ਪਨਾਮਾ ਗੇਟ ਮਾਮਲੇ 'ਚ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਨਵਾਜ਼ ਸ਼ਰੀਫ 'ਤੇ ਉਨ੍ਹਾਂ ਦੇ ਬੱਚਿਆਂ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ਦਰਜ ਕੀਤੇ ਗਏ ਸਨ।


Related News