ਇਟਲੀ ਵਿਖੇ ਬ੍ਰਹਮਲੀਨ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 67ਵੀਂ ਬਰਸੀ ਮਨਾਈ ਗਈ

06/20/2017 6:19:02 PM

ਰੋਮ,(ਕੈਂਥ)— ਗੁਰਦੁਆਰਾ ਸਿੰਘ ਸਭਾ ਫਲੈਰੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 67ਵੀਂ ਸਲਾਨਾ ਬਰਸੀ ਮਨਾਈ ਗਈ। ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਿਰਕਤ ਕੀਤੀ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮਾਗਮ ਦੀ ਆਰੰਭਤਾ ਗੁਰਬਾਣੀ ਸ਼ਬਦਾਂ ਦੇ ਰਸ-ਭਿੰਨੇ ਕੀਰਤਨ ਨਾਲ ਹੋਈ। 
ਇਸ ਮੌਕੇ ਭਾਈ ਸਤਿੰਦਰਬੀਰ ਸਿੰਘ ਜੀ ਹਜੂਰੀ ਰਾਗੀ ਜੱਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਢਾਡੀ ਜੱਥਾ ਭਾਈ ਜਤਿੰਦਰ ਸਿੰਘ ਨੂਰਪੁਰੀ, ਸੰਤ ਬਾਬਾ ਗੁਲਜਾਰ ਸਿੰਘ ਨਾਨਕਸਰ ਵਾਲਿਆਂ ਤੋਂ ਇਲਾਵਾ ਇਟਲੀ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕੀਰਤਨੀ ਜਥਿਆ ਨੇ ਸੰਗਤ ਨੂੰ ਵਡਮੁੱਲਾ ਇਤਿਹਾਸ ਸਰਵਣ ਕਰਵਾਇਆ ਗਿਆ। ਸਮਾਗਮ ਦੌਰਾਨ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ ਅਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ। ਇਸ ਦੌਰਾਨ 75 ਪ੍ਰਾਣੀਆ ਨੇ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਗੁਰੂ ਦੇ ਲੜ ਲੱਗੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਬਰਸੀ ਸਮਾਗਮ ਮੌਕੇ ਗੁਰੂਘਰ 'ਚ ਹਾਜ਼ਰੀਆਂ ਭਰਨ ਲਈ ਸਭ ਸੰਗਤਾਂ ਦਾ ਤਹਿ ਦਿਲੋ ਧੰਨਵਾਦ ਕਰਦਿਆਂ ਕਿਹਾ ਕਿ ਸਭ ਸੰਗਤਾਂ ਨੂੰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੇ ਜੀਵਨ ਉਪਦੇਸ਼ ਤੋਂ ਸਿੱਖਿਆ ਲੈ ਕੇ ਗੁਰੂ ਦੇ ਸਿੰਘ ਬਣ ਕੇ ਆਪਣਾ ਲੋਕ ਸੁੱਖੀ ਅਤੇ ਪਰਲੋਕ ਸੁਹੇਲਾ ਕਰਨਾ ਚਾਹੀਦਾ ਹੈ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।


Related News