'ਗਤਕਾ ਅਕੈਡਮੀ ਬਨੋਲੋਮੇਲਾ' ਦੇ ਬਘੇਲ ਸਿੰਘ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ

10/13/2017 11:11:07 AM

ਰੋਮ, (ਕੈਂਥ )—ਬਰੇਸ਼ੀਆ ਦੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ ਵਲੋ ਸਾਹਿਬਜ਼ਾਦਾ ਅਜੀਤ ਸਿੰਘ ਜੁਝਾਰ ਸਿੰਘ ਗਤਕਾ ਅਕੈਡਮੀ, ਬਰੇਸ਼ੀਆ (ਇਟਲੀ) ਦੇ ਭਾਈ ਬਘੇਲ ਸਿੰਘ ਨੂੰ ਉਨ੍ਹਾਂ ਦੀਆਂ ਗਤਕਾ ਅਕੈਡਮੀ ਲਈ ਕੀਤੀਆਂ ਗਈਆਂ ਪ੍ਰਾਪਤੀਆਂ ਅਤੇ ਸਿੱਖ ਧਰਮ ਵਿੱਚ ਦਿੱਤੇ ਜਾ ਰਹੇ ਸਹਿਯੋਗ ਨੂੰ ਮੁੱਖ ਰੱਖਦਿਆਂ ਭਾਈ ਬਘੇਲ ਸਿੰਘ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਕੈਨੇਡਾ ਦੇ ਗੁਰਦੁਆਰਾ ਸਾਹਿਬ ਸੁੱਖ ਸਾਗਰ, ਨਿਊ ਵੈਸਟ ਮਿਨਸਟਰ ਵਲੋਂ ਕਰਵਾਏ ਗਏ ਦੂਜੇ ਵਰਲਡ-ਵਾਈਡ ਵਿਰਾਸਤ-ਏ ਖਾਲਸਾ ਮੀਰੀ-ਪੀਰੀ ਗਤਕਾ ਕੱਪ 2017 ਵਿੱਚ ਭਾਈ ਬਘੇਲ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਇਹ ਗਤਕਾ ਕੱਪ ਖ਼ਾਲਸਾ ਦੀਵਾਨ ਸੋਸਾਇਟੀ (ਨਾਰਥ ਅਮਰੀਕਾ) ਦੀ 111ਵੀਂ ਵਰ੍ਹੇਗੰਢ ਨੂੰ ਸਮਰਪਿਤ ਸੀ। ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ ਦੀ ਸਮੂਹ ਸੰਗਤ ਅਤੇ ਪ੍ਰਬੰਧਕ ਕਮੇਟੀ ਵਲੋਂ ਭਾਈ ਬਘੇਲ ਸਿੰਘ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕਰਨ ਦੇ ਅਵਸਰ 'ਤੇ ਸਾਹਿਬਜ਼ਾਦਾ ਅਜੀਤ ਸਿੰਘ ਜੁਝਾਰ ਸਿੰਘ ਗਤਕਾ ਅਕੈਡਮੀ, ਬਰੇਸ਼ੀਆ ਅਤੇ ਗੁਰਦੁਆਰਾ ਧੰਨ-ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ ਦੇ ਅਹੁਦੇਦਾਰ ਮੌਜੂਦ ਸਨ।


Related News