ਕਥਾਵਾਚਕ ਭਾਈ ਹਰਜੀਤ ਸਿੰਘ ਢਪਾਲੀ ਦਾ ਇਟਲੀ ਪਹੁੰਚਣ ''ਤੇ ਕੀਤਾ ਨਿੱਘਾ ਸਵਾਗਤ

06/14/2017 4:25:13 PM

ਰੋਮ/ਵਿਰੋਨਾ (ਇਟਲੀ) (ਵਿੱਕੀ ਬਟਾਲਾ)-ਇਟਲੀ ਵਿਖੇ ਪੰਜਾਬ ਤੋਂ ਆਏ ਸਿੱਖ ਵਿਦਵਾਨ ਕਥਾਵਾਚਕ ਭਾਈ ਹਰਜੀਤ ਸਿੰਘ ਢਪਾਲੀ ਦਾ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਸਨਬੋਨੀਫਾਚੋ ਦੀ ਕਮੇਟੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਭਾਈ ਬਲਵਿੰਦਰ ਸਿੰਘ ਮੰਡੇਰ, ਭਾਈ ਸੁਰਜੀਤ ਸਿੰਘ, ਭਾਈ ਜਸਵੰਤ ਸਿੰਘ ਭੰਗੂ, ਭਾਈ ਨਿਰਮਲ ਸਿੰਘ, ਭਾਈ ਹਰਿੰਦਰ ਸਿੰਘ ਗਿੱਲ ਗੰਬਾਲਾਰਾ ਅਤੇ ਗੂਰਨਿਹਾਲ ਸਿੰਘ ਆਦਿ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਹਰਜੀਤ ਸਿੰਘ ਢਪਾਲੀ ਦੇ ਪ੍ਰੋਗਰਾਮ ਲਗਾਤਾਰ ਤਿੰਨ ਦਿਨ ਸਰਕਾਰ, ਸ਼ਨੀਵਾਰ ਅਤੇ ਐਤਵਾਰ ਤੱਕ ਚਲਣਗੇ, ਜੋ ਇਲਾਕੇ ਦੀ ਸਮੂਹ ਸਾਧ ਸੰਗਤ ਅਤੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਸਦਕਾ ਗੂਰਮਤਿ ਪ੍ਰਚਾਰ ਕਰਨਗੇ।ਉਨ੍ਹਾਂ ਕਿਹਾ ਕਿ ਕਥਾਵਾਚਕ ਭਾਈ ਹਰਜੀਤ ਸਿੰਘ ਢਪਾਲੀ ਦੇ ਪ੍ਰੋਗਰਾਮਾਂ ਵਿਚ ਇਟਲੀ ਭਰ ਤੋਂ ਸੰਗਤਾਂ ਹਾਜ਼ਰੀ ਭਰਨਗੀਆਂ ਅਤੇ ਸਮੂਹ ਇਲਾਕਾ ਅਤੇ ਇਟਲੀ ਨਿਵਾਸੀ ਸਿੱਖ ਸੰਗਤ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਭਾਈ ਸਾਹਿਬ ਜੀ ਦੇ ਪ੍ਰੋਗਰਾਮ 'ਚ ਵੱਧ ਤੋਂ ਵੱਧ ਹਾਜ਼ਰੀ ਭਰ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ।


Related News