ਬਰੈਂਪਟਨ ''ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਕਨਾਚੂਰ ਹੋਈ ਕਾਰ

08/17/2017 5:58:25 PM

ਬਰੈਂਪਟਨ— ਕੈਨੇਡਾ ਦੇ ਬਰੈਂਪਟਨ 'ਚ ਵੀਰਵਾਰ ਦੀ ਸਵੇਰ ਨੂੰ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ 3 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਦਰਅਸਲ ਇਕ ਟਰੱਕ ਅਤੇ ਟੈਕਸੀ ਦੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਟੈਕਸੀ ਸਵਾਰ 3 ਲੋਕ ਜ਼ਖਮੀ ਹੋ ਗਏ। ਤਿੰਨਾਂ ਦਾ ਇਲਾਜ ਹਸਪਤਾਲ 'ਚ ਚੱਲ ਰਿਹਾ ਹੈ।
ਐਮਰਜੈਂਸੀ ਸੇਵਾ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਤਕਰੀਬਨ 5.00 ਵਜੇ ਘਟਨਾ ਦੀ ਸੂਚਨਾ ਮਿਲੀ। ਉਨ੍ਹਾਂ ਦੱਸਿਆ  ਇਹ ਹਾਦਸਾ ਬਰਾਮਾਲੀਆ ਸਿਟੀ ਸੈਂਟਰ ਦੇ ਨੇੜੇ ਵਾਪਰਿਆ। ਹਾਦਸੇ ਵਿਚ ਟੈਕਸੀ 'ਚ ਸਵਾਰ ਇਕ 50 ਸਾਲਾ ਵਿਅਕਤੀ ਅਤੇ 60 ਸਾਲਾ ਔਰਤ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਦੋਵੇਂ ਕਾਰ ਦੀ ਪਿਛਲੀ ਸੀਟ 'ਤੇ ਬੈਠੇ ਸਨ। ਦੋਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਹ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੇ ਹਨ। ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਮੌਕੇ 'ਤੇ ਪੁੱਜੇ ਪੈਰਾ-ਮੈਡੀਕਲ ਅਧਿਕਾਰੀਆਂ ਨੇ ਦੱਸਿਆ ਕਿ ਟੈਕਸੀ ਚੱਲਾ ਰਹੇ ਡਰਾਈਵਰ ਨੂੰ ਦੂਜੇ ਹਸਪਤਾਲ ਟਰਾਂਸਫਰ ਕੀਤਾ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਤੋਂ ਬਾਅਦ ਪੁਲਸ ਜਾਂਚ 'ਚ ਜੁਟੀ ਹੋਈ ਹੈ।


Related News