ਕੈਲੀਫੋਰਨੀਆ ਦੇ ਜੰਗਲਾਂ ''ਚ ਲੱਗੀ ਅੱਗ ਨੇ ਧਾਰਿਆ ਭਿਆਨਕ ਰੂਪ, 2.5 ਲੱਖ ਲੋਕ ਘਰ ਛੱਡਣ ਨੂੰ ਹੋਏ ਮਜ਼ਬੂਰ

12/12/2017 5:33:41 PM

ਕੈਲੀਫੋਰਨੀਆ(ਬਿਊਰੋ)—ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। 65 ਹਜ਼ਾਰ ਏਕੜ ਵਿਚ ਫੈਲੀ ਇਸ ਅੱਗ ਨੇ ਹੁਣ 2.3 ਲੱਖ ਏਕੜ ਜੰਗਲਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। 1932 ਤੋਂ ਬਾਅਦ ਇਹ 5ਵੀਂ ਸਭ ਤੋਂ ਵੱਡੀ ਅੱਗ ਹੈ। ਇਸ ਅੱਗ ਦੀ ਵਜ੍ਹਾ ਨਾਲ 2.5 ਲੱਖ ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ ਹੈ।
ਇਸ ਭਿਆਨਕ ਅੱਗ ਦਾ ਦਾਇਰਾ ਲਗਾਤਾਰ ਵਧਦਾ ਜਾ ਰਿਹਾ ਹੈ। 50 ਕਿਲੋਮੀਟਰ ਦੀ ਰਫਤਾਰ ਨਾਲ ਚੱਲ ਰਹੀਆਂ ਹਵਾਵਾਂ ਦੀ ਵਜ੍ਹਾ ਨਾਲ ਇਹ ਅੱਗ ਹੋਰ ਵੀ ਖਤਰਨਾਕ ਹੁੰਦੀ ਜਾ ਰਹੀ ਹੈ। ਇਸ ਵਜ੍ਹਾ ਕਾਰਨ ਸਰਕਾਰ ਨੇ ਲੋਕਾਂ ਨੂੰ ਉਨ੍ਹਾਂ ਦਾ ਘਰ ਖਾਲ੍ਹੀ ਕਰਨ ਦਾ ਹੁਕਮ ਪਹਿਲਾਂ ਹੀ ਜਾਰੀ ਕਰ ਦਿੱਤਾ ਸੀ ਅਤੇ ਐਮਰਜੈਂਸੀ ਲਾਗੂ ਕਰਵਾ ਦਿੱਤੀ ਸੀ।
ਅੱਗ ਇੰਨੀ ਭਿਆਨਕ ਹੈ ਕਿ 1 ਹਜ਼ਾਰ ਤੋਂ ਜ਼ਿਆਦਾ ਘਰ ਅਤੇ ਇਮਾਰਤਾਂ ਨਸ਼ਟ ਹੋ ਗਈਆਂ ਹਨ। ਇੱਥੋਂ ਤੱਕ ਕਿ 90 ਹਜ਼ਾਰ ਘਰਾਂ ਵਿਚ ਬਿਜਲੀ ਨਹੀਂ ਹੈ। ਅੱਗ ਬੁਝਾਉਣ ਲਈ 5800 ਤੋਂ ਜ਼ਿਆਦਾ ਫਾਇਰ ਬ੍ਰਿਗੇਡ ਲੱਗੀਆਂ ਹੋਈਆਂ ਹਨ। ਦੱਸਣਯੋਗ ਹੈ ਕਿ ਬੀਤੇ ਅਕਤੂਬਰ ਵਿਚ ਵੀ ਕੈਲੀਫੋਨੀਆਂ ਦੇ ਜੰਗਲਾਂ ਵਿਚ ਭਿਆਨਕ ਅੱਗ ਲੱਗੀ ਸੀ, ਜਿਸ ਵਿਚ 40 ਲੋਕਾਂ ਦੀ ਮੌਤ ਹੋ ਗਈ ਸੀ।


Related News