ਕੈਨੇਡਾ ''ਚ ਮਨਾਇਆ ਗਿਆ ਤੀਆਂ ਦਾ ਤਿਉਹਾਰ, ਐੱਮ.ਪੀ. ਸੋਨੀਆ ਸਿੱਧੂ ਨੇ ਵੀ ਕੀਤੀ ਸ਼ਿਰਕਤ

08/15/2017 12:48:00 PM

ਓਨਟਾਰੀਓ— ਕੈਨੇਡਾ ਦੇ ਸੂਬੇ ਓਨਟਾਰੀਓ ਦੇ ਸ਼ਹਿਰ ਬਰੈਂਪਟਨ 'ਚ ਤੀਆਂ ਦਾ ਮੇਲਾ ਮਨਾਇਆ ਗਿਆ। ਟਿੰਬਰਲੇਨ ਪਾਰਕ 'ਚ ਪੰਜਾਬ ਵਰਗਾ ਮਾਹੌਲ ਬਣ ਗਿਆ ਅਤੇ ਹਰ ਕੋਈ ਖੁਸ਼ੀ ਦੇ ਰੰਗ 'ਚ ਰੰਗਿਆ ਹੋਇਆ ਸੀ। ਇਸ ਮੌਕੇ ਪੰਜਾਬੀ ਮੂਲ ਦੀ ਧੀ ਅਤੇ ਐੱਮ.ਪੀ. ਸੋਨੀਆ ਸਿੱਧੂ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ ਇਸ ਖਾਸ ਮੌਕੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। 

PunjabKesari

PunjabKesari
ਉਨ੍ਹਾਂ ਇੱਥੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ। ਔਰਤਾਂ ਨੇ ਬੋਲੀਆਂ ਅਤੇ ਗਿੱਧਾ ਪਾ ਕੇ ਸਭ ਨੂੰ ਝੂਮਣ ਲਗਾ ਦਿੱਤਾ। ਲੋਕਾਂ ਨੇ ਪੰਜਾਬ ਸੰਬੰਧੀ ਆਪਣੇ-ਆਪਣੇ ਵਿਚਾਰ ਤੇ ਯਾਦਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਉਹ ਇੱਥੇ ਆ ਕੇ ਵੀ ਪੰਜਾਬ ਨੂੰ ਭੁੱਲ ਨਹੀਂ ਸਕੇ ਅਤੇ ਪੰਜਾਬ ਉਨ੍ਹਾਂ 'ਚ ਹਮੇਸ਼ਾ ਹੀ ਵਸਿਆ ਰਹੇਗਾ।


 


Related News