ਆਸਟ੍ਰੇਲੀਆ ਦੀ ਯਾਤਰਾ 'ਤੇ ਗਏ ਛੱਤੀਸਗੜ੍ਹ ਦੇ ਮੁੱਖ ਮੰਤਰੀ ਨੇ ਨਿਵੇਸ਼ਕਾਂ ਨਾਲ ਕੀਤੀ ਚਰਚਾ

01/17/2018 6:13:36 PM

ਮੈਲਬੌਰਨ (ਭਾਸ਼ਾ)— ਛੱਤੀਸਗੜ੍ਹ ਸਰੋਤ ਪੱਖੋਂ ਅਮੀਰ ਆਸਟ੍ਰੇਲੀਆ ਨਾਲ ਨਿਵੇਸ਼ ਆਕਰਸ਼ਿਤ ਕਰਨ 'ਤੇ ਧਿਆਨ ਦੇ ਰਿਹਾ ਹੈ। ਆਸਟ੍ਰੇਲੀਆ ਦੀ ਯਾਤਰਾ 'ਤੇ ਇੱਥੇ ਪਹੁੰਚੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਇਹ ਗੱਲ ਆਖੀ। ਰਮਨ ਸਿੰਘ ਨੇ ਮੰਗਲਵਾਰ ਦੀ ਸ਼ਾਮ ਨੂੰ ਨਿਵੇਸ਼ਕਾਂ ਦੇ ਇਕ ਸਮੂਹ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਛੱਤੀਸਗੜ੍ਹ ਵਿਚ ਨਿਵੇਸ਼ਕਾਂ ਦੇ ਅਨੁਕੂਲ ਨੀਤੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਦੇ ਸੂਬੇ ਵਿਚ ਸਸਤੀ ਬਿਜਲੀ ਅਤੇ ਦੂਜੇ ਸਾਧਨ ਉਪਲੱਬਧ ਹਨ। ਰਮਨ ਸਿੰਘ 10 ਦਿਨ ਦੀ ਆਸਟ੍ਰੇਲੀਆ ਦੀ ਅਧਿਕਾਰਤ ਯਾਤਰਾ 'ਤੇ ਹਨ। 
ਰਮਨ ਸਿੰਘ ਨੇ ਕਿਹਾ, ''ਅਸੀਂ ਖਾਨਾਂ ਅਤੇ ਖਣਿਜ, ਗਰੀਨ ਤਕਨਾਲੋਜੀ, ਸੂਚਨਾ ਤਕਨਾਲੋਜੀ, ਸਮਾਰਟ ਸਿਟੀਜ਼ ਅਤੇ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿਚ ਮੌਕਿਆਂ ਨੂੰ ਤਲਾਸ਼ਣ ਇੱਥੇ ਆਏ ਹਾਂ।'' ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਆਪਸੀ ਸਮਝ ਅਤੇ ਦੋਹਾਂ ਦੇਸ਼ਾਂ ਵਿਚਾਲੇ ਸਮਾਜਿਕ-ਆਰਥਿਕ ਵਿਕਾਸ ਨੂੰ ਲੈ ਕੇ ਨਵੀਂ ਸੋਚ ਅਤੇ ਵੱਖ-ਵੱਖ ਖੇਤਰਾਂ ਵਿਚ ਸਾਂਝੇ ਰਸਤੇ ਨਾਲ ਉਮੀਦ ਦੀ ਨਵੀਂ ਕਿਰਨ ਜਾਗੀ ਹੈ। 
ਉਨ੍ਹਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਦਭਾਵਨਾ ਸੰਦੇਸ਼ਵਾਹਕ ਦੇ ਤੌਰ ਇੱਥੇ ਪਹੁੰਚੇ ਹਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਦੀ ਅਗਵਾਈ ਵਿਚ ਦੋਹਾਂ ਦੇਸ਼ਾਂ ਦੇ ਆਪਸੀ ਰਿਸ਼ਤੇ ਨਵੀਂਆਂ ਉੱਚਾਈਆਂ 'ਤੇ ਪਹੁੰਚੇ ਹਨ। ਰਮਨ ਸਿੰਘ ਨੇ ਇਸ ਮੌਕੇ 'ਤੇ ਕਿਹਾ, ''ਅਸੀਂ ਆਪਣੇ ਸੱਭਿਆਚਾਰ, ਸ਼ੋਧ, ਤਕਨਾਲੋਜੀ ਨੂੰ ਆਪਸ ਵਿਚ ਸਾਂਝਾ ਕਰ ਸਕਦੇ ਹਾਂ। ਮੈਂ ਤੁਹਾਨੂੰ ਆਪਣੇ ਖੇਤਰ ਵਿਚ ਮੋਹਰੀ ਭੂਮਿਕਾ ਵਿਚ ਸਵੀਕਾਰ ਕਰਨ ਵਿਚ ਕਾਫੀ ਖੁਸ਼ੀ ਮਹਿਸੂਸ ਕਰ ਰਿਹਾ ਹਾਂ। ਰਮਨ ਨੇ ਕਿਹਾ ਕਿ ਛੱਤੀਸਗੜ੍ਹ ਰਾਜ 17 ਸਾਲ ਪੁਰਾਣਾ ਹੈ ਅਤੇ ਇਹ ਦੇਸ਼ ਦਾ ਸਭ ਤੋਂ ਤੇਜ਼ੀ ਨਾਲ ਵਧਣ ਵਾਲੇ ਰਾਜਾਂ 'ਚੋਂ ਇਕ ਹੈ।''


Related News