ਕਾਂਗਰਸ ਗੁਰਦਾਸਪੁਰ ਚੋਣਾਂ ''ਚ ਇਤਿਹਾਸਕ ਜਿੱਤ ਦਰਜ ਕਰੇਗੀ: ਢਿੱਲੋ

10/05/2017 12:56:39 PM

ਮਿਲਾਨ/ਇਟਲੀ(ਸਾਬੀ ਚੀਨੀਆ)— ਗੁਰਦਾਸਪੁਰ ਲੋਕ ਸਭਾ ਹਲਕੇ ਦੀ ਹੋਣ ਜਾ ਰਹੀ ਜਿਮਨੀ ਚੋਣ ਵਿਚ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਸੀਟ ਕਾਂਗਰਸ ਦੀ ਝੋਲੀ ਪਾਉਣਗੇ ਅਤੇ ਉਨ੍ਹਾਂ ਦੀ ਜਿੱਤ ਪੰਜਾਬ ਸਰਕਾਰ ਵੱਲੋਂ 6 ਮਹੀਨਿਆਂ ਅੰਦਰ ਲਏ ਗਏ ਲੋਕ-ਪੱਖੀ ਫੈਸਲਿਆਂ 'ਤੇ ਗੁਰਦਾਸਪੁਰ ਦੇ ਲੋਕਾਂ ਦੀ ਮੋਹਰ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਡੀਅਨ ਓਵਰਸੀਜ਼ ਕਾਂਗਰਸ ਇਟਲੀ ਇਕਾਈ ਦੇ ਪ੍ਰਧਾਨ ਸ. ਕਰਮਜੀਤ ਸਿੰਘ ਢਿੱਲੋ ਵੱਲੋਂ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਆਖਦੇ ਹੋਏ ਕੀਤਾ ਗਿਆ। ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਵਿਚ ਪੂਰੀ ਤਰ੍ਹਾਂ ਕਾਮਯਾਬ ਹੋਈ ਹੈ ਅਤੇ ਜ਼ਾਹਰ ਹੈ ਕਿ ਪੰਜਾਬ ਦੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਕਾਂਗਰਸ ਦੇ ਉਮੀਦਵਾਰ ਨੂੰ ਜ਼ਰੂਰ ਜਿਤਾਉਂਣਗੇ।


Related News