ਫੌਂਦੀ 'ਚ ਸ਼ਾਨੋ ਸ਼ੌਕਤ ਨਾਲ ਸਜਾਇਆ ਜਾਵੇਗਾ ਸਲਾਨਾ ਨਗਰ ਕੀਰਤਨ

09/28/2017 2:00:18 PM

ਮਿਲਾਨ/ਇਟਲੀ(ਸਾਬੀ ਚੀਨੀਆ)— ਇਟਲੀ ਦੇ ਸ਼ਹਿਰ ਫੌਂਦੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੂਰਵ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਸਲਾਨਾ ਨਗਰ ਕੀਰਤਨ 8 ਅਕਤੂਬਰ ਨੂੰ ਖਾਲਸਾਈ ਸ਼ਾਨੋ ਸ਼ੌਕਤ ਨਾਲ ਸਜਾਇਆ ਜਾ ਰਿਹਾ ਹੈ, ਜਿਸ ਸਬੰਧੀ ਜਾਣਕਾਰੀ ਦਿੰਦਿਆ ਗੁਰਦੁਆਰਾ ਸਿੰਘ ਸਭਾ ਫੌਦੀ ਦੇ ਪ੍ਰਬੰਧਕ ਕਮੇਟੀ ਮੈਂਬਰਾਂ ਭਾਈ ਦਲੇਰ ਸਿੰਘ, ਕੁਲਵਿੰਦਰ ਸਿੰਘ ਧਾਲੀਵਾਲ, ਬਲਵੰਤ ਸਿੰਘ, ਬਲਵਿੰਦਰ ਸਿੰਘ ਲਾਲਾ, ਗੁਰਿੰਦਰ ਸਿੰਘ ਸਤਨਾਮ ਸਿੰਘ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਨਗਰ ਕੀਰਤਨ ਲਈ ਸੰਗਤਾਂ ਵੱਲੋਂ ਤਿਆਰੀਆਂ ਆਰੰਭ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਭਾਈ ਬਚਿੱਤਰ ਸਿੰਘ ਦਾ ਜੱਥਾ ਆਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ, ਜਦ ਕਿ ਕਵੀਸ਼ਰੀ ਵਾਲੇ ਜੱਥੇ ਵਾਰਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਗੁਰਮਤਿ ਗਤਕਾ ਅਕੈਡਮੀ ਦੇ ਸਿੰਘਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਜਾਣਗੇ।


Related News