ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ 9 ਤੇ 10 ਦਸੰਬਰ ਨੂੰ ਹੋਣਗੇ ਸਮਾਗਮ

12/08/2017 12:06:42 PM

ਰੋਮ, (ਕੈਂਥ )— ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਲੱਖੀ ਸ਼ਾਹ ਵਣਜਾਰਾ ਜੀ ਅਤੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਮਿੱਠੀ ਯਾਦ ਨੂੰ ਸਮਰਪਿਤ ਸਮਾਗਮ 09 ਅਤੇ 10 ਦਸੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ 08 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 10 ਦਸੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ। 09 ਦਸੰਬਰ ਸ਼ਾਮ ਨੂੰ ਰਹਿਰਾਸ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਸ਼ਾਮ ਦੇ ਦੀਵਾਨਾਂ ਵਿੱਚ ਅਤੇ 10 ਦਸੰਬਰ ਦਿਨ ਐਤਵਾਰ ਸਵੇਰ ਦੇ ਦੀਵਾਨਾਂ ਵਿੱਚ ਪੰਥ ਦੇ ਪ੍ਰਸਿੱਧ ਢਾਡੀ ਭਾਈ ਕੁਲਵੰਤ ਸਿੰਘ ਖਾਲਸਾ ਦਾ ਢਾਡੀ ਜਥਾ ਪਹੁੰਚ ਰਿਹਾ ਹੈ, ਜੋ ਗੁਰਦੁਆਰਾ ਸਾਹਿਬ ਪਹੁੰਚੀਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆਂ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਮੈਂਬਰਾਂ ਵਲੋਂ ਇਟਲੀ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਸਾਹਿਬ ਪੁੱਜ ਕੇ ਆਪਣਾ ਜੀਵਨ ਸਫਲ ਕਰਨ ਜੀ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।


Related News