ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ 2 ਅਤੇ 3 ਦਸੰਬਰ ਨੂੰ ਹੋਣਗੇ ਵਿਸ਼ੇਸ਼ ਸਮਾਗਮ

11/30/2017 1:48:18 PM

ਰੋਮ,(ਕੈਂਥ)— 'ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ' ਬਰੇਸ਼ੀਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 02 ਦਸੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਗੁਰਤਾਗੱਦੀ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ। ਸ਼ਾਮ ਨੂੰ ਰਹਿਰਾਸ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਸ਼ਾਮ ਦੇ ਦੀਵਾਨਾਂ ਵਿੱਚ ਬੀਬੀ ਬਖਸ਼ੀਸ਼ ਕੌਰ ਦਾ ਕੀਰਤਨੀ ਜਥਾ ਹਾਜ਼ਰੀ ਭਰੇਗਾ। ਇਸੇ ਤਰ੍ਹਾਂ 03 ਦਸੰਬਰ ਦਿਨ ਐਤਵਾਰ ਨੂੰ ਸਹਿਬਜ਼ਾਦਾ ਜੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ ਅਤੇ ਭਾਈ ਮਰਦਾਨਾ ਜੀ ਦੀ ਯਾਦ 'ਚ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਬੀਬੀ ਸਤਨਾਮ ਕੌਰ ਦਾ ਕੀਰਤਨੀ ਜਥਾ ਹਾਜ਼ਰੀ ਭਰੇਗਾ। ਜੋ ਗੁਰਦੁਆਰਾ ਸਾਹਿਬ ਪਹੁੰਚੀਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। 
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਮੈਂਬਰਾਂ ਅਤੇ ਗ੍ਰਾਂਥੀ ਸਿੰਘ ਸਾਹਿਬ ਭਾਈ ਪਰਮਜੀਤ ਸਿੰਘ ਵਲੋਂ ਇਟਲੀ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਸਾਹਿਬ ਪੁੱਜ ਕੇ ਆਪਣਾ ਜੀਵਨ ਸਫਲ ਕਰਨ ਜੀ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।


Related News