ਯੂਰਪ ਵਿਚ ਪੈਂਦੀ ਤੇਜ਼ ਗਰਮੀ ਕਾਰਨ ਕਈ ਲੋਕਾਂ ਦੀ ਮੌਤ

08/06/2017 3:03:50 PM

ਰੋਮ— ਦੱਖਣੀ-ਯੂਰਪ ਦੇ ਜ਼ਿਆਦਾਤਰ ਹਿੱਸਿਆਂ ਵਿਚ ਤੇਜ਼ ਗਰਮੀ ਪੈ ਰਹੀ ਹੈ, ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਅਰਬਾਂ ਡਾਲਰਾਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਵਿਗਿਆਨੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਹਾਕਿਆਂ ਵਿਚ ਸਥਿਤੀ ਹੋਰ ਵਿਗੜ ਸਕਦੀ ਹੈ। ਲੂ ਚੱਲਣ ਨਾਲ ਇਟਲੀ ਅਤੇ ਰੋਮਾਨੀਆ ਵਿਚ ਘੱਟ ਤੋਂ ਘੱਟ 5 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸਪੇਨ, ਪੁਰਤਗਾਲ, ਦੱਖਣੀ ਫ੍ਰਾਂਸ, ਇਟਲੀ, ਬਾਲਕਨ ਅਤੇ ਹੰਗਰੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਉੱਚ ਤਾਪਮਾਨ ਦਰਜ ਕੀਤਾ ਗਿਆ ਹੈ। ਪ੍ਰਭਾਵਿਤ ਇਲਾਕਿਆਂ ਵਿਚ ਪਾਰਾ ਰੋਜ਼ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਜਾ ਰਿਹਾ ਹੈ। ਤੇਜ਼ ਗਰਮੀ ਕਾਰਨ ਸੋਕਾ ਪੈ ਰਿਹਾ ਹੈ ਅਤੇ ਜੁਲਾਈ ਵਿਚ ਲੂ ਚੱਲਣ ਕਾਰਨ ਜੰਗਲਾਂ ਵਿਚ ਲੱਗੀ ਅੱਗ ਨਾਲ ਪੁਰਤਗਾਲ ਵਿਚ 60 ਲੋਕਾਂ ਦੀ ਮੌਤ ਹੋ ਗਈ।
ਇਟਲੀ ਵਿਚ ਹਸਪਤਾਲਾਂ ਵਿਚ ਭਰਤੀ ਹੋਣ ਵਾਲੇ ਮਰੀਜ਼ਾਂ ਦੀ ਸੰਖਿਆ ਵਿਚ 15-20 ਫੀਸਦੀ ਦਾ ਵਾਧਾ ਹੋਇਆ ਹੈ। ਇਟਲੀ ਵਿਚ ਹਾਲੇ ਤੱਕ ਘੱਟ ਤੋਂ ਘੱਟ 3 ਲੋਕਾਂ ਦੀ ਮੌਤ ਹੋਈ ਹੈ। ਰੋਮਾਨੀਆ ਵਿਚ ਲੂ ਕਾਰਨ 2 ਲੋਕਾਂ ਦੀ ਮੌਤ ਹੋ ਚੁੱਕੀ ਹੈ।


Related News