ਪਾਕਿ ਵਿਚ ਅੱਤਵਾਦੀਆਂ ਨੇ ਦੋ ਫੌਜੀਆਂ ਨੂੰ ਕੀਤਾ ਕਤਲ

12/12/2017 2:03:29 PM

ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਅਸ਼ਾਂਤ ਉੱਤਰੀ ਵਜੀਰਿਸਤਾਨ ਕਬਾਇਲੀ ਖੇਤਰ ਵਿਚ ਕੁਝ ਅੱਤਵਾਦੀਆਂ ਨੇ ਅੱਜ ਫੌਜ ਦੀ ਇਕ ਗੱਡੀ ’ਤੇ ਗੋਲੀਬਾਰੀ ਕਰ ਦਿੱਤੀ। ਇਸ ਘਟਨਾ ਵਿਚ ਦੋ ਫੌਜੀਆਂ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ। ਫੌਜ ਨੇ ਦੱਸਿਆ ਕਿ ਹਮਲੇ ਦੇ ਤੁਰੰਤ ਬਾਅਦ, ਸੁਰੱਖਿਆ ਗਾਰਡਾਂ ਨੇ ਇਲਾਕੇ ਨੂੰ ਘੇਰਾ ਪਾ ਲਿਆ ਅਤੇ ਇਕ ਸਰਚ ਮੁਹਿੰਮ ਸ਼ੁਰੂ ਕਰ ਦਿੱਤੀ। ਫੌਜ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਘਰ ’ਤੇ ਛਾਪਾ ਮਾਰਿਆ ਜਿੱਥੇ ਅੱਤਵਾਦੀ ਲੁਕੇ ਹੋਏ ਸਨ। ਸੁਰੱਖਿਆ ਦਸਤੇ ਨੂੰ ਤੇਜ਼ੀ ਨਾਲ ਅੱਗੇ ਵੱਧਦੇ ਦੇਖ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।


Related News