ਭਾਰਤ ਨੇ ਪਾਕਿਸਤਾਨ ਅੱਗੇ ਰੱਖੀ ਇਹ ਮੰਗ

04/26/2017 4:07:48 PM

ਇਸਲਾਮਾਬਾਦ— ਭਾਰਤ ਨੇ ਬੁੱਧਵਾਰ ਨੂੰ ਕੁਲਭੂਸ਼ਣ ਜਾਧਵ ਨੂੰ ਦੂਤਘਰ ਸਲਾਹ ਉਪਲੱਬਧ ਕਰਾਉਣ ਦੀ ਮੰਗ ਕੀਤੀ ਹੈ। ਇਸਲਾਮਾਬਾਦ ''ਚ ਭਾਰਤੀ ਹਾਈ ਕਮਿਸ਼ਨਰ ਗੌਤਮ ਬੰਬਾਵਾਲੇ ਨੇ ਪਾਕਿਸਤਾਨ ਦੀ ਵਿਦੇਸ਼ ਸਕੱਤਰ ਤਹਿਮੀਨਾ ਜੰਜੂਆ ਨਾਲ ਮੁਲਾਕਾਤ ਦੌਰਾਨ ਇਹ ਮੰਗ ਰੱਖੀ। ਇੱਥੇ ਦੱਸ ਦੇਈਏ ਕਿ ਪਾਕਿਸਤਾਨ ਦੀ ਇਕ ਫੌਜੀ ਅਦਾਲਤ ਨੇ ਭਾਰਤੀ ਨਾਗਰਿਕ ਨੂੰ ਜਾਸੂਸੀ ਕਰਨ ਦੇ ਦੋਸ਼ ''ਚ ਮੌਤ ਦੀ ਸਜ਼ਾ ਸੁਣਾਈ ਹੈ। ਪਾਕਿਸਤਾਨ ਦੀ ਫੌਜ ਜਾਧਵ ਨੂੰ ਦੂਤਘਰ ਸਲਾਹ ਉਪਲੱਬਧ ਕਰਾਉਣ ਦੀ ਮਨਜ਼ੂਰੀ ਦੀ ਬੇਨਤੀ ਨੂੰ ਪਹਿਲਾਂ ਹੀ ਖਾਰਜ ਕਰ ਚੁੱਕੀ ਹੈ। ਜਾਧਵ ਨੂੰ ਜਾਸੂਸੀ ਦੇ ਦੋਸ਼ ਵਿਚ ਮੌਤ ਦੀ ਸਜ਼ਾ ਸੁਣਾਈ ਗਈ ਹੈ। 
ਬੰਬਾਵਾਲੇ ਨੇ 14 ਅਪ੍ਰੈਲ ਨੂੰ ਪਾਕਿਸਤਾਨੀ ਵਿਦੇਸ਼ ਸਕੱਤਰ ਨਾਲ ਮੁਲਾਕਾਤ ਕੀਤੀ ਸੀ ਅਤੇ ਜਾਧਵ ਦੇ ਭਵਿੱਖ ਨੂੰ ਲੈ ਕੇ ਭਾਰਤ ਦੀ ਚਿੰਤਾ ਜ਼ਾਹਰ ਕੀਤੀ ਸੀ। ਬੈਠਕ ਤੋਂ ਬਾਅਦ ਬੰਬਾਵਾਲੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਾਧਵ ਦੀ ਸਜ਼ਾ ਵਿਰੁੱਧ ਅਪੀਲ ਕਰਨ ਲਈ ਦੋਸ਼ਾਂ ਦੀ ਸੂਚੀ ਅਤੇ ਜਾਧਵ ਵਿਰੁੱਧ ਫੌਜੀ ਅਦਾਲਤ ਦੇ ਫੈਸਲੇ ਦੀ ਕਾਪੀ ਉਪਲੱਬਧ ਕਰਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਭਾਰਤ ਨੇ ਕੌਮਾਂਤਰੀ ਕਾਨੂੰਨ ਮੁਤਾਬਕ ਮਨੁੱਖੀ ਆਧਾਰ ''ਤੇ ਜਾਧਵ ਨੂੰ ਦੂਤਘਰ ਸਲਾਹ ਉਪਲੱਬਧ ਕਰਾਉਣ ਦੀ ਮੰਗ ਕੀਤੀ। ਓਧਰ ਪਾਕਿਸਤਾਨ ਦੇ ਵਿਦੇਸ਼ ਵਿਭਾਗ ਨੇ ਕਿਹਾ ਕਿ ਜਾਧਵ ਦੀ ਸੁਣਵਾਈ ਦੌਰਾਨ ਨਿਆਂਇਕ ਪ੍ਰਕਿਰਿਆ ਦਾ ਪਾਲਣ ਕੀਤਾ ਗਿਆ ਅਤੇ ਪਾਕਿਸਤਾਨ ਦੇ ਸੰਵਿਧਾਨ ਅਤੇ ਸੰਬੰਧਤ ਕਾਨੂੰਨ ਮੁਤਾਬਕ ਉਨ੍ਹਾਂ ਨੂੰ ਵਕੀਲ ਮੁਹੱਈਆ ਕਰਵਾਇਆ ਗਿਆ ਸੀ।

Tanu

News Editor

Related News