ਐਡੀਲੇਡ ''ਚ ਵਾਪਰਿਆ ਹਾਦਸਾ, ਕਾਰ ਦੇ ਖੰਭੇ ਨਾਲ ਟਕਰਾਉਣ ਕਾਰਨ ਵਿਅਕਤੀ ਦੀ ਮੌਤ

Friday, April 21, 2017 5:05 PM
ਐਡੀਲੇਡ ''ਚ ਵਾਪਰਿਆ ਹਾਦਸਾ, ਕਾਰ ਦੇ ਖੰਭੇ ਨਾਲ ਟਕਰਾਉਣ ਕਾਰਨ ਵਿਅਕਤੀ ਦੀ ਮੌਤ
ਐਡੀਲੇਡ— ਸ਼ੁੱਕਰਵਾਰ ਨੂੰ ਐਡੀਲੇਡ ''ਚ ਇੱਕ ਕਾਰ ਦੇ ਖੰਭੇ ਨਾਲ ਟਕਰਾਅ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਕੁਈਨਜ਼ਟਾਊਨ ਕਸਬੇ ਦੇ ਪੋਰਟ ਰੋਡ ਅਤੇ ਪੋਰਟਲੈਂਡ ਰੋਡ ਦੇ ਚੌਰਾਹੇ ''ਤੇ ਸਵੇਰੇ 11.30 ਵਜੇ ਵਾਪਰਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸੰਕਟਕਾਲੀਨ ਅਮਲੇ ਦੇ ਮੈਂਬਰ ਤੁਰੰਤ ਹਾਦਸੇ ਵਾਲੀ ਥਾਂ ਪਹੁੰਚੇ। ਉਨ੍ਹਾਂ ਨੇ 64 ਸਾਲਾ ਜ਼ਖ਼ਮੀ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਹਸਪਤਾਲ ''ਚ ਦਾਖ਼ਲ ਕਰਾਇਆ, ਜਿੱਥੇ ਉਸ ਨੇ ਕੁਝ ਸਮੇਂ ਬਾਅਦ ਦਮ ਤੋੜ ਦਿੱਤਾ। ਫਿਲਹਾਲ ਪੁਲਸ ਵਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।


ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!