ਸਨਬੋਨੀਫਾਚੋ ਵਿਖੇ ਕਰਵਾਇਆ ਗਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ (ਤਸਵੀਰਾਂ)

11/28/2017 9:24:07 AM

ਰੋਮ, (ਕੈਂਥ)— ਇਟਲੀ ਦੇ ਵਿਰੋਨਾ ਜਿਲ੍ਹੇ 'ਚ ਸਥਿਤ 'ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ', ਸਨਬੋਨੀਫਾਚੋ ਵਿਖੇ ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ਰਧਾ ਤੇ ਪ੍ਰੇਮ ਭਾਵਨਾ ਦੇ ਨਾਲ ਕਰਵਾਇਆ ਗਿਆ। ਇਸ ਦੌਰਾਨ ਭੋਗ ਉਪਰੰਤ ਦੀਵਾਨ ਸਜਾਏ ਗਏ।

PunjabKesariਦੀਵਾਨਾਂ ਦੀ ਅਰੰਭਤਾ ਗੁਰਬਾਣੀ ਸ਼ਬਦਾਂ ਦੇ ਰਸ-ਭਿੰਨੜੇ ਕੀਰਤਨ ਨਾਲ ਕੀਤੀ ਗਈ। ਉਪਰੰਤ ਭਾਈ ਤ੍ਰਿਵੇਦੀ ਸਿੰਘ ਜੀ ਦੁਆਰਾ ਵਡਮੁੱਲੀਆਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਦਿਆਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰੇਰਨਾਮਈ ਜੀਵਨ, ਗੁਰੂ ਜੀ ਦੁਆਰਾ ਕੀਤੀ ਗਈ ਗੁਰਬਾਣੀ ਦੀ ਸਿਰਜਣਾ ਅਤੇ ਉਨ੍ਹਾਂ ਦੀ ਸ਼ਹਾਦਤ ਦੇ ਪ੍ਰਸੰਗ ਨਾਲ ਸੰਬੰਧਿਤ ਇਤਿਹਾਸ ਸਰਵਣ ਕਰਵਾਇਆ ਗਿਆ।ਸਮਾਪਤੀ 'ਤੇ ਪ੍ਰਬੰਧਕਾਂ ਵਲੋਂ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ ਅਤੇ ਪ੍ਰਚਾਰਕ ਨੂੰ ਸਿਰੋਪਾਓ ਸਾਹਿਬ ਦੀ ਬਖਸ਼ਿਸ਼ ਭੇਟ ਕਰਕੇ ਸਨਮਾਨਿਤ ਕੀਤਾ ਗਿਆ।


Related News