ਇਟਲੀ ''ਚ 21 ਅਕਤੂਬਰ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

10/07/2017 3:12:33 PM

ਰੋਮ,(ਕੈਂਥ )— ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ ਵਿਖੇ ਮਿਤੀ 21 ਅਕਤੂਬਰ ਦਿਨ ਸ਼ਨੀਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਚੌਥਾ ਮਹਾਨ ਵਿਸ਼ਾਲ ਨਗਰ ਕੀਰਤਨ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਤਿਕਾਰ ਯੋਗ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆਂ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਮੈਂਬਰਾਂ ਨੇ ਦੱਸਿਆ ਕਿ ਨਗਰ ਕੀਰਤਨ ਵਿੱਚ ਹੈਲੀਕਾਪਟਰ ਰਾਹੀ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ।

PunjabKesari

ਨਗਰ ਕੀਰਤਨ ਦੀ ਅਰੰਭਤਾ ਬਾਅਦ ਦੁਪਿਹਰ 1 ਵਜੇ ਹੋਵੇਗੀ। ਨਗਰ ਕੀਰਤਨ ਬੋਰਗੋ ਸੰਨ ਯਾਕਮੋ ਸ਼ਹਿਰ ਦੀਆਂ ਵਿਸ਼ੇਸ਼ ਗਲੀਆਂ ਤੇ ਪਿਆਸੇ 'ਚੋਂ ਹੁੰਦਾ ਹੋਇਆ ਸ਼ਾਮ 5 ਵਜੇ ਗੁਰਦੁਆਰਾ ਸਾਹਿਬ ਪਹੁੰਚੇਗਾ। ਇਸ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਦੀਵਾਨਾਂ ਵਿੱਚ ਪੰਜਾਬ ਦੀ ਧਰਤੀ ਤੋ ਇਟਲੀ ਪਹੁੰਚੇ ਭਾਈ ਮਹਿਤਾਬ ਸਿੰਘ ਭਿੰਡਰ ਦਾ ਜਥਾ ਹਾਜ਼ਰੀ ਭਰੇਗਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਜਾਂਦੀ ਹੈ ਕਿ ਕੇਸਰੀ ਦਸਤਾਰਾਂ ਅਤੇ ਬੀਬੀਆਂ ਕੇਸਰੀ ਦੁਪੱਟੇ ਲੈ ਕੇ ਵਧ ਤੋਂ ਵਧ ਪਰਿਵਾਰਾਂ ਸਮੇਤ 21 ਅਕਤੂਬਰ ਦਿਨ ਸ਼ਨੀਵਾਰ ਨੂੰ ਮਹਾਨ ਵਿਸ਼ਾਲ ਨਗਰ ਕੀਰਤਨ ਵਿੱਚ ਪਹੁੰਚ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ।


Related News