ਪਾਕਿਸਤਾਨ : ਦੋਹਰੇ ਬੰਬ ਧਮਾਕਿਆਂ ''ਚ 15 ਦੀ ਮੌਤ, 70 ਜ਼ਖਮੀ

06/23/2017 7:24:09 PM

ਇਸਲਾਮਾਬਾਦ— ਪਾਕਿਸਤਾਨ 'ਚ ਸ਼ੁੱਕਰਵਾਰ ਨੂੰ ਦੋਹਰੇ ਬੰਬ ਧਮਾਕਿਆਂ 'ਚ ਘੱਟ ਤੋਂ ਘੱਟ 15 ਲੋਕਾਂ ਦੀ ਮੌਤ ਹੋ ਗਈ ਤੇ ਹੋਰ 70 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਧਮਾਕੇ ਪਰਾਚੀਨਾਰ ਦੀ ਅਕਬਰ ਖਾਨ ਮਾਰਕਿਟ 'ਚ ਹੋਏ। ਇਨ੍ਹਾਂ ਧਮਾਕਿਆਂ ਦੀ ਅਜੇ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਪੁਲਸ ਤੇ ਸੁਰੱਖਿਆ ਦਲ ਮੌਕੇ 'ਤੇ ਪਹੁੰਚ ਗਏ ਹਨ ਤੇ ਉਨ੍ਹਾਂ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਇਨ੍ਹਾਂ ਹਮਲਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਬਣਿਆ ਹੋਇਆ ਹੈ।


Related News