ਆਸਟ੍ਰੇਲੀਅਨ ਪੀ. ਐੱਮ. ਟਰਨਬੁੱਲ ਨੇ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ

10/18/2017 12:06:53 PM

ਸਿਡਨੀ (ਬਿਊਰੋ)— ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਨੇ ਆਸਟ੍ਰੇਲੀਆ 'ਚ ਰਹਿੰਦੇ ਭਾਰਤੀ ਭਾਈਚਾਰੇ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਵਿਚ ਰਹਿੰਦੇ ਵੱਖ-ਵੱਖ ਭਾਈਚਾਰੇ ਦੇ ਲੋਕ ਇਕੱਠੇ ਹੋ ਕੇ ਇਸ ਤਿਉਹਾਰ ਨੂੰ ਮਨਾਉਣ ਅਤੇ ਮੈਂ ਕਾਮਨਾ ਕਰਦਾ ਹਾਂ ਕਿ ਦੀਵਾਲੀ ਦਾ ਤਿਉਹਾਰ ਸਾਰਿਆਂ ਲਈ ਖੁਸ਼ੀਆਂ ਲੈ ਕੇ ਆਵੇ। 
ਟਰਨਬੁੱਲ ਨੇ ਇਸ ਦੇ ਨਾਲ ਹੀ ਆਸਟ੍ਰੇਲੀਆ 'ਚ ਰਹਿੰਦੇ ਭਾਰਤੀ ਭਾਈਚਾਰੇ ਨੂੰ ਦੀਵਾਲੀ ਦਾ ਇਕ ਖਾਸ ਸੰਦੇਸ਼ ਵੀ ਦਿੱਤਾ। ਉਨ੍ਹਾਂ ਕਿਹਾ ਕਿ ਦੀਵਾਲੀ ਸ਼ਾਂਤੀ ਨਾਲ ਮਨਾਇਆ ਜਾਣ ਵਾਲਾ ਤਿਉਹਾਰ ਹੈ, ਜੋ ਕਿ ਸਾਡੇ ਲਈ ਇਕ ਸ਼ਾਨਦਾਰ ਮੌਕਾ ਹੈ। ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਆਸਟ੍ਰੇਲੀਆ ਧਰਤੀ 'ਤੇ ਸਭ ਤੋਂ ਸਫਲ ਬਹੁ-ਸੱਭਿਆਚਾਰ ਰਾਸ਼ਟਰ ਹੈ। ਇਸ ਤਰ੍ਹਾਂ ਟਰਨਬੁੱਲ ਨੇ ਦੀਵਾਲੀ ਮੌਕੇ ਆਪਣਾ ਸੰਦੇਸ਼ ਜਾਰੀ ਕੀਤਾ।


Related News