ਬਾਰਸੀਲੋਨਾ ''ਚ ਹੋਏ ''ਅੱਤਵਾਦੀ ਹਮਲੇ'' ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਦਿੱਤਾ ਬਿਆਨ

08/18/2017 5:24:31 AM

ਓਟਾਵਾ— ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬਾਰਸੀਲੋਨਾ 'ਚ ਹੋਏ ਅੱਤਵਾਦੀ ਹਮਲੇ ਬਾਰੇ ਲਿਖਿਤ ਬਿਆਨ ਜਾਰੀ ਕਰਦੇ ਹੋਏ ਡੂੰਘਾ ਦੁੱਖ ਪ੍ਰਗਟਾਇਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਇਸ ਹਾਦਸੇ 'ਚ ਆਪਣੀਆਂ ਜਾਨਾਂ ਗੁਆਈਆਂ ਹਨ ਉਨ੍ਹਾਂ ਦੇ ਪਰਿਵਾਰਾਂ ਅਤੇ ਦੋਸਤਾਂ ਲਈ ਮੈਂ ਹਮਦਰਦੀ ਰੱਖਦਾ ਹਾਂ। ਉਨ੍ਹਾਂ ਕਿਹਾ ਕਿ ਲੋਕਾਂ 'ਤੇ ਹੋਏ ਇਸ ਹਿੰਸਕ ਅਤਿਆਚਾਰ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਨਾਲ ਲੜਨ ਅਤੇ ਵਿਸ਼ਵ ਦੀ ਉਸਾਰੀ ਲਈ ਕੈਨੇਡਾ ਅੰਤਰਰਾਸ਼ਟਰੀ ਭਾਈਚਾਰੇ ਨਾਲ ਕੰਮ ਕਰੇਗਾ, ਜਿਥੇ ਅਸੀਂ ਸਾਰੇ ਸੁਰੱਖਿਅਤ ਮਹਿਸੂਸ ਕਰ ਸਕਾਂਗੇ।
PunjabKesari
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਸਪੇਨ ਦੇ ਬਾਰਸੀਲੋਨਾ 'ਚ ਇਕ ਡਰਾਈਵਰ ਨੇ ਆਪਣੀ ਕਾਰ ਨੂੰ ਰਾਹਗੀਰਾਂ 'ਤੇ ਚਾੜ੍ਹ ਦਿੱਤਾ, ਜਿਸ ਨਾਲ 13 ਲੋਕਾਂ ਦੀ ਮੌਤ ਹੋ ਗਈ ਤੇ 50 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਇਸ ਹਮਲੇ ਦੇ ਸਿਲਸਿਲੇ 'ਚ ਪੁਲਸ ਨੇ ਦੋ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ਮੀਡੀਆ ਤੋਂ ਮਿਲ ਰਹੀਆਂ ਖਬਰਾਂ ਮੁਤਾਬਕ ਇਕ ਹੋਰ ਸ਼ੱਕੀ ਸ਼ਹਿਰ ਦੇ ਬਾਹਰੀ ਇਲਾਕੇ 'ਚ ਪੁਲਸ ਮੁਕਾਬਲੇ 'ਚ ਮਾਰਿਆ ਗਿਆ ਹੈ।


Related News