ਕੁਈਨਜ਼ਲੈਂਡ ਦੀ ਸੂਬਾਈ ਕਾਂਗਰਸ ਕਮੇਟੀ ਵਲੋਂ ਜਾਖੜ ਦੀ ਜਿੱਤ ''ਤੇ ਖੁਸ਼ੀ ਦਾ ਪ੍ਰਗਟਾਵਾ

10/18/2017 2:26:20 PM

ਬ੍ਰਿਸਬੇਨ, (ਸੁਰਿੰਦਰਪਾਲ ਸਿੰਘ ਖੁਰਦ) ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਉਮੀਦਵਾਰ ਸੁਨੀਲ ਕੁਮਾਰ ਜਾਖੜ ਨੂੰ ਵੋਟਰਾਂ ਵਲੋਂ ਭਾਰੀ ਬਹੁਮਤ ਨਾਲ ਜਿਤਾਉਣ 'ਤੇ ਦੇਸ਼ ਅਤੇ ਵਿਦੇਸ਼ 'ਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ 'ਚ ਜਿੱਤ ਦੀ ਖੁਸ਼ੀ ਦੀ ਲਹਿਰ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕੁਈਨਜ਼ਲੈਂਡ, ਆਸਟ੍ਰੇਲੀਆ ਇਕਾਈ ਦੀ ਇਕ ਵਿਸ਼ੇਸ਼ ਬੈਠਕ ਬ੍ਰਿਸਬੇਨ ਵਿਖੇ ਕੀਤੀ ਗਈ, ਜਿਸ 'ਚ ਮਨਦੀਪ ਸਿੰਘ ਚੇਅਰਮੈਨ ਓਵਰਸੀਜ਼ ਕਾਂਗਰਸ ਕਮੇਟੀ, ਸਤਪਾਲ ਸਿੰਘ ਸੱਤੀ ਪ੍ਰਧਾਨ, ਜੋਗਾ ਸਿੰਘ ਓਬੋਕੇ ਪ੍ਰਧਾਨ (ਦਿਹਾਂਤੀ), ਹਰਮਨ ਜੋਲੀ ਜਨਰਲ ਸਕੱਤਰ, ਜਗਦੀਸ਼ ਸਿੰਘ ਪ੍ਰੈੱਸ ਸਕੱਤਰ, ਵਿਕਰਮਜੀਤ ਸਿੰਘ ਗਿੱਲ ਸਕੱਤਰ
ਵਲੋਂ ਹਿੱਸਾ ਲਿਆ ਗਿਆ।
ਬੈਠਕ ਉਪਰੰਤ ਜਗਦੀਸ਼ ਸਿੰਘ ਪ੍ਰੈੱਸ ਸਕੱਤਰ ਵਲਂੋ ਪ੍ਰੈੱਸ ਨੋਟ ਜਾਰੀ ਕੀਤਾ ਗਿਆ। ਇਸ ਮੌਕੇ 'ਤੇ ਚੇਅਰਮੈਨ ਮਨਦੀਪ ਸਿੰਘ ਗਿੱਲ ਅਤੇ ਸਤਪਾਲ ਸਿੰਘ ਸੱਤੀ ਪ੍ਰਧਾਨ ਨੇ ਸਾਂਝੇ ਤੌਰ 'ਤੇ ਕਿਹਾ ਕਿ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਵਲੋਂ ਜੋ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਗਈ ਹੈ, ਉਸ ਦੇ ਲਈ ਕਾਂਗਰਸ ਹਾਈ ਕਮਾਂਡ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਭਾਰਤ ਦੀ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਅਤੇ ਸਮੂਹ ਕਾਂਗਰਸੀ ਆਗੂਆਂ ਅਤੇਵਰਕਰਾਂ ਨੂੰ ਵਧਾਈ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਐੱਨ. ਆਰ. ਆਈਜ਼ ਅਤੇ ਗੁਰਦਾਸਪੁਰ ਦੇ
ਵੋਟਰਾਂ ਦਾ ਕਾਂਗਰਸ ਪਾਰਟੀ ਦੀ ਮਦਦ ਕਰਨ ਦੇ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਚ ਲੋਕਾਂ ਦੇ ਭਰੋਸੇ ਦੀ ਜਿੱਤ ਹੈ, ਜਿਸ ਨਾਲ 2019 ਦੀਆਂ ਲੋਕ ਸਭਾ ਚੋਣਾਂ 'ਚ ਦਿੱਲੀ ਦੇ ਤਖ਼ਤ ਉੱਪਰ ਮੁੜ ਤੋਂ ਕਾਂਗਰਸ ਪਾਰਟੀ ਦਾ ਝੰਡਾ ਲਹਿਰਾਉਣ ਦੀ ਨੀਂਹ ਰੱਖੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਦਿਆਂ ਨਵਾਂ ਇਤਿਹਾਸ ਸਿਰਜੇਗੀ ਅਤੇ ਐੱਨ. ਆਰ. ਆਈਜ਼ ਦੇ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕੀਤੇ ਜਾਣਗੇ।


Related News