ਇਟਲੀ ਦੀ ਰਾਜਧਾਨੀ ਰੋਮ ''ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

04/24/2017 3:52:44 PM

ਮਿਲਾਨ/ਇਟਲੀ (ਸਾਬੀ ਚੀਨੀਆ)— ਇਟਲੀ ਦੀ ਰਾਜਧਾਨੀ ਰੋਮ ''ਚ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਦੁਆਰਾ ਕੀਤੀ ਗਈ। ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ ਲਾਦੀਸਪੋਲੀ (ਮਾਸੀਮੀਨਾ) ਗੁਰੂ ਨਾਨਕ ਦਰਬਾਰ ਪ੍ਰੈਨਸਤੀਨਾ ਤੇ ਅਨਾਨੀਨਾ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਨਗਰ ਕੀਰਤਨ ''ਚੋ ਇਟਲੀ ਦੇ ਵੱਖ-ਵੱਖ ਹਿੱਸਿਆਂ ਤੋਂ ਪੁੱਜੀਆਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਰੌਣਕਾਂ ਵਧਾਉਂਦੇ ਹੋਏ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਕੀਰਤਨੀ ਜੱਥਿਆਂ ਦੁਆਰਾ ਗੁਰੂ ਇਤਿਹਾਸ ਸਰਵਣ ਕਰਵਾਉਂਦੇ ਹੋਏ ਹਾਜ਼ਰੀਆਂ ਭਰੀਆਂ ਗਈਆਂ। ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦੇ ਹੋਏ ਇਸ ਮਹਾਨ ਦਿਹਾੜੇ ''ਤੇ ਸਿੱਖ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੁਆਰਾ ਦਰਸਾਏ ਮਾਰਗ ''ਤੇ ਚੱਲਣ ਲਈ ਪ੍ਰੇਰਿਆ।ਸਥਾਨ ਪ੍ਰਸ਼ਾਸ਼ਨ ਵਲੋਂ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਧਿਆਨ ''ਚ ਰੱਖਦਿਆਂ ਟ੍ਰੈਫਿਕ ਨੂੰ ਸੁਚੱਜੇ ਢੰਗ ਨਾਲ ਕੰਟਰੋਲ ਕਰਦੇ ਹੋਏ ਪੂਰਨ ਸਹਿਯੋਗ ਦਿੱਤਾ ਪ੍ਰਬੰਧਕ ਕਮੇਟੀ ਵਲੋਂ ਪੁੱਜੇ ਜੱਥਿਆਂ ''ਤੇ ਸਥਾਨਕ ਅਧਿਕਾਰੀਆਂ ਨੇ ਵਿਸ਼ੇਸ਼ ਸਨਮਾਨ ਕੀਤਾ।

Related News