ਬਰੇਸ਼ੀਆ ਵਿਖੇ 3 ਰੋਜ਼ਾ ਮਹਾਨ ਗੁਰਮਿਤ ਸਮਾਗਮ ਕਰਵਾਇਆ ਗਿਆ

06/14/2017 4:41:18 PM

ਰੋਮ/ਇਟਲੀ (ਕੈਂਥ)— ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਾਂ ਦੀ ਸ਼ਹੀਦੀ ਅਤੇ 1984 ਦੇ ਘੱਲੂਘਾਰੇ ਦੇ ਸਮੂਹ ਸਿੰਘਾਂ ਦੀ ਯਾਦ ਨੂੰ ਸਮਰਪਿਤ 3 ਰੋਜ਼ਾ ਮਹਾਨ ਗੁਰਮਿਤ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ 2 ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ।
PunjabKesari

ਇਸ ਮੌਕੇ ਭਾਈ ਦਿਲਭਾਗ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਹਾਜ਼ਰੀ ਭਰੀ ਗਈ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਦਿਲਬਾਗ ਸਿੰਘ ਵਲੋਂ ਕਥਾ ਕੀਰਤਨ ਕੀਤਾ ਗਿਆ ਤੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਹਰਤੀਰਥ ਸਿੰਘ ਦਿੱਲੀਵਾਲਿਆਂ ਦਾ ਕੀਰਤਨੀ ਜਥਾ ਵਿਸ਼ੇਸ਼ ਤੌਰ ਤੇ ਪਹੁੰਚਿਆ। ਸਮਾਗਮ 'ਚ ਪਹੁੰਚੀਆ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਭਾਰੀ ਗਿਣਤੀ 'ਚ ਸ਼ਮੂਲੀਅਤ ਕੀਤੀ, ਜਿਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।


Related News