ਲਵੀਨੀਓ ''ਚ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ ''ਚ ਸਮਾਗਮ 18 ਨੂੰ

06/15/2017 3:29:52 PM

ਮਿਲਾਨ/ਇਟਲੀ (ਸਾਬੀ ਚੀਨੀਆ)—ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਨਿੱਘੀ ਯਾਦ 'ਚ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਧਾਰਮਿਕ ਸਮਗਮ 18 ਨੂੰ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸੰਤਾਂ ਦੀ ਸਾਲਾਨਾ ਯਾਦਗਾਰ ਨੂੰ ਮਨਾਉਣ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਇਸ ਮੌਕੇ ਭਾਈ ਜੀਵਨ ਸਿੰਘ ਸਮੇਤ ਪੁੱਜ ਰਹੇ ਜੱਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਣਗੇ। ਦੱਸਣਯੋਗ ਹੈ ਕਿ ਲਵੀਨੀਓ (ਇਟਲੀ) ਦੀਆਂ ਸੰਗਤਾਂ ਸੰਤ ਪ੍ਰੇਮ ਸਿੰਘ ਦੀ ਸਾਲਾਨਾ ਯਾਦ ਨੂੰ ਹਰ ਸਾਲ ਬੜੇ ਉਤਸ਼ਾਹ ਨਾਲ ਮਨਾਉਦੀਆ ਹਨ।


Related News