ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਵੱਲੋਂ ਇਟਲੀ ''ਚ ਪੈਦਾ ਹੋਈ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੌੜਨ ਦੇ ਉਪਰਾਲੇ

11/29/2017 3:45:09 PM

ਰੋਮ(ਕੈਂਥ)—ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਨੇ ਸਦਾ ਹੀ ਸਮੇਂ ਸਮੇਂ 'ਤੇ ਭਾਰਤ ਤੋਂ ਇਲਾਵਾ ਵਿਦੇਸ਼ਾਂ ਵਿਚ ਵੀ ਸ਼ਲਾਘਾਯੋਗ ਕਾਰਵਾਈ ਨੂੰ ਅੰਜ਼ਾਮ ਦਿੰਦੀ ਰਹੀ ਹੈ। ਇਸ ਕਾਰਵਾਈ ਤਹਿਤ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਤੋਂ ਪ੍ਰਧਾਨ  ਮਨਜੀਤ ਸਿੰਘ ਜੀ. ਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਇਟਲੀ ਦੇ ਜ਼ਿਲਾ ਵਿਰੋਨਾ ਵਿਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਬੱਚਿਆਂ ਨੂੰ ਗੁਰਬਾਣੀ ਕੀਰਤਨ ਦੀ ਸਿਖਲਾਈ ਦੇਣ ਲਈ ਹਰਮੋਨੀਅਮ ਤੇ ਤਬਲੇ ਭੇਜੇ ਗਏ ਹਨ, ਤਾਂ ਜੋ ਇਟਲੀ ਵਿਚ ਜਨਮ ਲੈਣ ਵਾਲੀ ਪੀੜ੍ਹੀ ਗੁਰਬਾਣੀ ਨਾਲ ਜੁੜੀ ਰਹੇ।
ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਦੇ ਬੁਲਾਰੇ ਸ. ਸੁਰਜੀਤ ਸਿੰਘ ਅਤੇ ਸ.ਬਲਵਿੰਦਰ ਸਿੰਘ ਮਾਡੇਰ ਨੇ ਕਿਹਾ ਕਿ ਬੇਸ਼ਕ ਭਾਰਤ ਅਤੇ ਵਿਦੇਸ਼ਾਂ ਵਿਚ ਅਨੇਕਾ ਹੀ ਸਿੱਖ ਜਥੇਬੰਦੀਆਂ ਸਿੱਖੀ ਦੇ ਪ੍ਰਚਾਰ ਲਈ ਸਰਗਰਮ ਹਨ ਪਰ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਦੀਆਂ ਗੁਰੂ ਨਾਨਕ ਦੇ ਮਿਸ਼ਨ ਨੂੰ ਘਰ-ਘਰ ਪਹੁੰਚਾਉਣ ਵਾਲੀਆਂ ਕਾਰਵਾਈਆਂ ਵਿਲਖਣ ਤੇ ਨਿਵੇਕਲੀਆਂ ਹਨ। ਜਿਸ ਤਰ੍ਹਾਂ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਵਿਦੇਸ਼ਾਂ ਵਿਚ ਸਿੱਖ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਸੰਜੀਦਾ ਹੈ। ਇਸ ਤਰ੍ਹਾਂ ਹੀ ਸਾਰੀਆਂ ਸਿੱਖ ਜਥੇਬੰਦੀਆਂ ਵੀ ਮੌਢੇ ਨਾਲ ਮੌਢਾ ਲਾ ਕੇ ਸਿੱਖੀ ਦਾ ਪ੍ਰਚਾਰ ਕਰਨ ਤਾਂ ਉਹ ਦਿਨ ਦੂਰ ਨਹੀਂ ਜਦੋਂ ਸਿੱਖ ਪੰਥ ਪੂਰੀ ਦੁਨੀਆ ਵਿਚ ਸੰਪੂਰਨ ਤੌਰ 'ਤੇ ਚੜ੍ਹਦੀ ਕਲਾ ਵਿਚ ਹੋਵੇਗਾ। ਇਸ ਮਹਾਨ ਸੇਵਾ ਲਈ ਸ਼੍ਰੌਮਣੀ ਅਕਾਲੀ ਦਲ (ਬ) ਇਟਲੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਨਬੋਨੀਫਾਚੋ ਵੱਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਗਿਆ ਹੈ। ਸ਼੍ਰੌਮਣੀਅਕਾਲੀ ਦਲ ਇਟਲੀ ਦੇ ਪ੍ਰਧਾਨ ਜਗਵੰਤ ਸਿੰਘ ਲਹਿਰਾ ਤੇ ਜਨਰਲ ਸਕੱਤਰ ਜਗਜੀਤ ਸਿੰਘ ਈਸ਼ਰਹੇਲ ਦੇ ਯਤਨਾਂ ਸਦਕਾ ਕੀਰਤਨ ਦੇ ਇਹ ਸਾਜ਼ ਬੀਤੇ ਦਿਨ ਸਨਬੋਨੀਫਾਚੋ ਦੇ ਪ੍ਰਬੰਧਕਾਂ ਨੂੰ ਸਾਪੇ ਗਏ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਇਸ ਮਹਾਨ ਉਪਰਾਲੇ ਦੀ ਸਮੁੱਚੀ ਸੰਗਤ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾ ਹਿੰਦੂ ਧਰਮ ਦੀ ਹੋਂਦ ਨੂੰ ਬਚਾਉਂਣ ਵਾਲੇ ਅਤੇ ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਦਾਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਨ।


Related News