ਸ਼੍ਰੀ ਗੁਰੂ ਤੇਗ ਬਹਾਦਰ ਦੀ ਲਾਸਾਨੀ ਕੁਰਬਾਨੀ ਨੇ ਹਿੰਦ ਵਾਸੀਆਂ ਨੂੰ ਜਿਊਂਣ ਦੀ ਜਾਚ ਸਿਖਾਈ

11/27/2017 2:21:19 PM

ਮਿਲਾਨ/ਇਟਲੀ(ਸਾਬੀ ਚੀਨੀਆ)— ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬੁਹਾਦਰ ਸਾਹਿਬ ਦੀ ਲਾਸਾਨੀ ਕੁਰਬਾਨੀ ਨੇ ਹਿੰਦ ਵਾਸੀਆਂ ਨੂੰ ਸਿਰ ਉੱਚਾ ਕਰਕੇ ਜੀਵਨ ਜਿਊਂਣ ਦੀ ਜਾਚ ਹੀ ਨਹੀਂ ਸਿਖਾਈ, ਸਗੋਂ ਜਬਰ ਦਾ ਸਾਹਮਣਾ ਸਬਰ ਨਾਲ ਕਰ ਕੇ ਇਕ ਨਵਾਂ ਉਪਦੇਸ਼ ਵੀ ਦਿੱਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗਿਆਨੀ ਦਲਬੀਰ ਸਿੰਘ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੀ ਯਾਦ ਵਿਚ ਕਰਵਾਏ ਗਏ ਸਮਾਗਮਾਂ ਵਿਚ ਸਿੱਖ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਕੀਤਾ ਗਿਆ। ਉਨ੍ਹਾਂ ਮੌਜੂਦਾ ਹਲਾਤਾਂ 'ਤੇ ਗੱਲ ਕਰਦਿਆਂ ਆਖਿਆ ਕਿ ਸਿੱਖਾਂ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਹੋਰਨਾਂ ਧਰਮਾਂ ਦੇ ਲੋਕ ਤਾਂ ਪ੍ਰਭਾਵਿਤ ਹੋ ਰਹੇ ਹਨ ਪਰ ਸਾਡੀ ਨੌਜਵਾਨ ਪੀੜ੍ਹੀ ਗਲਤ ਰਸਤਿਆਂ 'ਤੇ ਪੈ ਕੇ ਆਪਣਾ ਭਵਿੱਖ ਖਰਾਬ ਕਰ ਰਹੀ ਹੈ। ਜੋ ਕੌਮ ਲਈ ਸਭ ਤੋਂ ਚਿੰਤਾ ਦਾ ਵਿਸ਼ਾ ਹੈ। ਅਜਿਹੇ ਸਮੇਂ ਵਿਚ ਯੋਗ ਫੈਸਲੇ ਨਾ ਲਏ ਗਏ ਤਾਂ ਆਉਣ ਵਾਲੇ ਸਮੇਂ ਵਿਚ ਭਿਆਨਕ ਸਿੱਟੇ ਨਿਕਲਣਗੇ। ਇੰਨ੍ਹਾਂ ਸ਼ਹੀਦੀ ਸਮਾਗਮਾਂ ਨੂੰ ਕਰਵਾਉਣ ਲਈ ਭਾਈ ਜੁਪਿੰਦਰ ਸਿੰਘ ਜੋਗਾ ਦੇ ਪਰਿਵਾਰ ਵੱਲੋਂ ਵਿਸ਼ੇਸ਼ ਸੇਵਾਵਾਂ ਨਿਭਾਈਆਂ ਗਈਆਂ। ਇਸ ਮੌਕੇ ਭਾਈ ਹਰਪਾਲ ਸਿੰਘ ਦਾਦੂਵਾਲ, ਕਮਲਜੀਤ ਸਿੰਘ ਸੋਨੂੰ, ਪ੍ਰੀਤਮ ਸਿੰਘ ਮਾਣਕੀ, ਸੁਖਜਿੰਦਰ ਸਿੰਘ ਕਾਲਰੂ ਅਤੇ ਬਲਜਿੰਦਰ ਸਿੰਘ ਚੰਦੀ ਉਚੇਚੇ ਤੌਰ 'ਤੇ ਮੌਜੂਦ ਸਨ।


Related News