ਪਾਕਿਸਤਾਨ ''ਚ ਤਿੰਨ ਅੱਤਵਾਦੀ ਢੇਰ

06/25/2017 12:19:24 AM

ਪੇਸ਼ਾਵਰ— ਪਾਕਿਸਤਾਨ ਦੇ ਅਸ਼ਾਂਤ ਖੇਤਰ ਖੈਬਰ ਪਖਤੂਨਖਵਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਗੋਲੀਬਾਰੀ 'ਚ ਤਿੰਨ ਅੱਤਵਾਦੀ ਮਾਰੇ ਗਏ ਅਤੇ ਸੁਰੱਖਿਆ ਬਲ ਦੇ ਚਾਰ ਜਵਾਨ ਜ਼ਖਮੀ ਹੋ ਗਏ। ਪੇਸ਼ਾਵਰ ਜ਼ਿਲੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਕਈ ਘੰਟਿਆਂ ਤਕ ਗੋਲੀਬਾਰੀ ਹੋਈ। ਅੱਤਵਾਦੀ ਖਾਲੀ ਪਈ ਇਕ ਇਮਾਰਤ 'ਚ ਲੁਕੇ ਹੋਏ ਸੀ। ਇਸ ਇਮਾਰਤ ਦੀ ਵਰਤੋਂ ਪਹਿਲਾਂ ਆਟਾ ਚੱਕੀ ਦੇ ਤੌਰ 'ਤੇ ਕੀਤੀ ਜਾਂਦੀ ਸੀ।
ਪੁਲਸ ਨੇ ਇਮਾਰਤ ਨੂੰ ਘੇਰ ਕੇ ਅੱਤਵਾਦੀਆਂ ਨੂੰ ਸਮਰਪਣ ਕਰਨ ਲਈ ਕਿਹਾ ਸੀ ਪਰ ਅੱਤਵਾਦੀਆਂ ਨੇ ਗੋਲੀ ਚਲਾਉਣੀ ਸ਼ੁਰੂ ਕਰ ਦਿੱਤੀ। ਪੁਲਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਬਾਰੀ ਕੀਤੀ ਅਤੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਉਥੇ ਹੀ ਇਕ ਹੋਰ ਅੱਤਵਾਦੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਗੋਲੀਬਾਰੀ 'ਚ ਦੋ ਐੱਸ.ਐੱਚ.ਓ. ਸਣੇ ਇਕ ਫੌਜੀ ਅਤੇ ਤਿੰਨ ਪੁਲਸ ਕਰਮੀ ਜ਼ਖਮੀ ਹੋ ਗਏ। ਅੱਤਵਾਦੀਆਂ ਕੋਲੋਂ ਵੱਡੀ ਗਿਣਤੀ 'ਚ ਹਥਿਆਰ ਅਤੇ ਗੋਲਾਬਾਰੂਦ ਬਰਾਮਦ ਹੋਇਆ।


Related News