ਯੂ. ਐੱਨ. ਦੇ ਜਨਰਲ ਸਕੱਤਰ ਨੇ ਕਿਹਾ— ਮਨੁੱਖੀ ਅਧਿਕਾਰਾਂ ਦੀ ਸਥਿਤੀ ''ਚ ਹੋਇਆ ਸੁਧਾਰ

12/12/2017 5:54:54 PM

ਸੰਯੁਕਤ ਰਾਸ਼ਟਰ (ਏਜੰਸੀ)- ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਤਰੇਸ ਨੇ ਕਿਹਾ ਕਿ ਪਿਛਲੇ ਕੁਝ ਦਹਾਕਿਆਂ 'ਚ ਮਨੁੱਖੀ ਅਧਿਕਾਰਾਂ ਦੀ ਸਥਿਤੀ 'ਚ ਸੁਧਾਰ ਹੋਇਆ ਹੈ ਪਰ ਸਮੱਸਿਆਵਾਂ ਅਜੇ ਵੀ ਬਣੀਆਂ ਹੋਈਆਂ ਹਨ। ਗੁਤਰੇਸ ਨੇ ਸੰਯੁਕਤ ਰਾਸ਼ਟਰ ਹੈੱਡਕੁਆਰਟਰ 'ਚ ਇਕੱਠੇ ਹੋਏ ਲੋਕਾਂ ਨੂੰ ਕਿਹਾ ਕਿ ਪਿਛਲੇ 7 ਦਹਾਕਿਆਂ ਵਿਚ ਮਨੁੱਖਤਾ ਨੇ ਕਾਫੀ ਵਿਕਾਸ ਕੀਤਾ ਹੈ। 
ਗੁਤਰੇਸ ਨੇ ਕਿਹਾ ਕਿ ਉਹ ਭੇਦਭਾਵ ਦਾ ਵਿਰੋਧ ਕਰਨ ਅਤੇ ਸੁਰੱਖਿਆ ਲਈ ਲੜਨ ਲਈ ਮਜ਼ਬੂਤ ਹੋ ਗਏ ਹਨ ਅਤੇ ਉਨ੍ਹਾਂ ਦੀ ਸਿਹਤ, ਸਿੱਖਿਆ ਅਤੇ ਵਿਕਾਸ ਦੇ ਮੌਕਿਆਂ ਤੱਕ ਵਧ ਪਹੁੰਚ ਬਣੀ ਹੈ। ਗੁਤਰੇਸ ਨੇ ਦੱਸਿਆ ਕਿ ਆਰਥਿਕ ਤੰਗੀ ਅਤੇ ਸ਼ੋਸ਼ਣ ਦੀਆਂ ਸਥਿਤੀਆਂ 'ਚ ਸੁਧਾਰ ਹੋਇਆ ਹੈ ਪਰ ਸਮੱਸਿਆਵਾਂ ਅਜੇ ਵੀ ਬਣੀਆਂ ਹੋਈਆਂ ਹਨ। ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਅਜੇ ਵੀ ਮਨੁੱਖੀ ਅਧਿਕਾਰ ਉਲੰਘਣ ਅਤੇ ਮਾੜੇ ਵਤੀਰੇ ਦਾ ਸਾਹਮਣਾ ਕਰਨਾ ਪੈਂਦਾ ਹੈ।


Related News