ਸ਼ਿਖਰ ਸੰਮੇਲਨ ਤੋਂ ਪਹਿਲਾਂ ਅਮਰੀਕੀ ਵਿਦੇਸ਼ ਮੰਤਰੀ ਨੇ ਮੋਦੀ ਨਾਲ ਕੀਤੀ ਮੁਲਾਕਾਤ

06/26/2017 10:43:00 PM

ਵਾਸ਼ਿੰਗਟਨ— ਅਮਰੀਕਾ ਦੇ ਵਿਦੇਸ਼ ਮੰਤਰੀ ਰੇਕਸ ਟਿਲਰਸਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਹੋਣ ਵਾਲੀ ਪਹਿਲੀ ਸਿਖਰ ਬੈਠਕ ਦੀਆਂ ਤਿਆਰੀਆਂ ਦੇ ਸਿਲਸਿਲੇ 'ਚ ਸੋਮਵਾਰ ਨੂੰ ਭਾਰਤੀ ਨੇਤਾ ਨਾਲ ਮੁਲਾਕਾਤ ਕੀਤੀ। 
ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੋਪਾਲ ਬਾਗਲੇ ਨੇ ਇਸ ਮੁਲਾਕਾਤ ਨੂੰ ਲੈ ਕੇ ਟਵੀਟ ਕੀਤਾ, ''ਦੋਵਾਂ ਨੇਤਾਵਾਂ ਦੇ ਵਿਚਕਾਰ ਮੁਲਾਕਾਤ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਵਿਦੇਸ਼ ਮੰਤਰੀ ਸ਼੍ਰੀਮਾਨ ਰੇਕਸ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।'' ਟਿਲਰਸਨ ਨੇ ਹੋਟਲ ਵਿਲਾਰਡ ਇੰਟਰਕੋਂਟੀਨੈਂਟਲ 'ਚ ਮੋਦੀ ਨਾਲ ਮੁਲਾਕਾਤ ਕੀਤੀ, ਜਿਥੇ ਪ੍ਰਧਾਨ ਮੰਤਰੀ ਰੁਕੇ ਹੋਏ ਹਨ। ਇਸ ਤੋਂ ਪਹਿਲੇ ਦਿਨ ਰੱਖਿਆ ਮੰਤਰੀ ਜੇਮਸ ਮੈਟਿਸ ਨੇ ਵੀ ਮੋਦੀ ਨਾਲ ਮੁਲਾਕਾਤ ਕੀਤੀ ਸੀ। ਮੋਦੀ ਦੀ ਵਾਸ਼ਿੰਗਟਨ ਯਾਤਰਾ ਤੋਂ ਪਹਿਲਾਂ ਟਿਲਰਸਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਇਸ ਯਾਤਰਾ ਨਾਲ ਭਾਰਤ ਤੇ ਅਮਰੀਕਾ ਦੇ ਸਬੰਧ ਮਜ਼ਬੂਤ ਹੋਣਗੇ ਤੇ ਅੱਤਵਾਦ ਨਾਲ ਮੁਕਾਬਲੇ ਤੇ ਆਰਥਿਕ ਹਿੱਤਾਂ ਨੂੰ ਉਤਸ਼ਾਹਿਤ ਕਰਨ ਦੇ ਸਾਂਝੇ ਹਿੱਤਾਂ ਨੂੰ ਅੱਗੇ ਵਧਾਉਣ 'ਚ ਮਦਦ ਮਿਲੇਗੀ।


Related News