ਸਮਰਾਲਾ ਪੁਲਸ ਵਲੋਂ ਸਮੈਕ ਸਮੇਤ 2 ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ

08/16/2017 6:49:28 PM

ਸਮਰਾਲਾ- ਅੱਜ ਸਥਾਨਕ ਪੁਲਸ ਵਲੋਂ ਇਲਾਕੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਮੁਹਿੰਮਾ ਦੌਰਾਨ ਅੱਜ ਕੀਤੀ ਗਈ ਨਾਕਾਬੰਦੀ ਦੌਰਾਨ ਸਵੀਫਟ ਕਾਰ ਸਵਾਰ 2 ਨੌਜਵਾਨਾਂ ਨੂੰ ਸਮੈਕ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ।
ਇਸ ਮਾਮਲੇ ਦੀ ਜਾਣਕਾਰੀ ਦਿੰਦਿਆ ਐੱਸ. ਐੱਚ. ਓ. ਸੰਜੇ ਕੁਮਾਰ ਨੇ ਦੱਸਿਆ ਕਿ ਸਮਰਾਲਾ ਪੁਲਸ ਵੱਲੋਂ ਅੱਜ ਇਲਾਕੇ ਭਰ 'ਚ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ. ਇਸ ਦੌਰਾਨ ਪਿੰਡ ਸੰਗਤਪੁਰਾ ਨੇੜੇ ਚੈਕਿੰਗ ਦੌਰਾਨ ਪੁਲਸ ਨੇ ਸਵੀਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਕਾਰ ਰੁਕ ਜਾਣ 'ਤੇ ਜਦੋਂ ਪੁਲਸ ਵੱਲੋਂ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਗੱਡੀ ਚਲਾ ਰਹੇ ਨੌਜਵਾਨ ਰਾਜਵੀਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਸਮਰਾਲਾ ਅਤੇ ਉਸ ਦੇ ਨਾਲ ਦੀ ਸੀਟ 'ਤੇ ਬੈਠਾ ਦੂਜਾ ਨੌਜਵਾਨ ਤਰਸੇਮ ਸਿੰਘ ਉਰਫ ਰੱਜੀ ਬੌਦਲ ਰੋਡ ਸਮਰਾਲਾ ਪਾਸੋਂ ਪੁਲਸ ਨੂੰ 20 ਗ੍ਰਾਮ ਸਮੈਕ ਪ੍ਰਾਪਤ ਕੀਤੀ ਗਈ। ਇਸ ਦੌਰਾਨ ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ਼ ਕਰ ਲਿਆ ਹੈ। 


Related News