ਐੱਸ. ਡੀ. ਐੱਮ. ਤੇ ਨਾਇਬ ਤਹਿਸੀਲਦਾਰ ਵੱਲੋਂ ਦੁਕਾਨਾਂ ਦੀ ਚੈਕਿੰਗ

10/18/2017 7:12:39 AM

ਤਰਨਤਾਰਨ,   (ਰਮਨ, ਵਾਲੀਆ, ਕੁਲਾਰ)-  ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅੱਜ ਜ਼ਿਲੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਦਿੱਤੇ ਹੁਕਮਾਂ ਤਹਿਤ ਕਸਬਾ ਖਡੂਰ ਸਾਹਿਬ ਦੇ ਐੱਸ. ਡੀ. ਐੱਮ. ਪੱਲਵੀ ਚੌਧਰੀ ਨੇ ਸਿਹਤ ਵਿਭਾਗ ਦੀ ਟੀਮ ਦੇ ਨਾਲ ਹਲਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ, ਜਿਸ ਤਹਿਤ ਪ੍ਰਸ਼ਾਸਨ ਵੱਲੋਂ ਦੁਕਾਨਦਾਰਾਂ ਨੂੰ ਸਾਫ-ਸੁਥਰੀਆਂ ਵਸਤੂਆਂ ਹੀ ਵੇਚਣ ਲਈ ਹਦਾਇਤ ਕੀਤੀ ਗਈ।  ਇਸੇ ਤਰ੍ਹਾਂ ਸਥਾਨਕ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ 'ਤੇ ਜਾ ਕੇ ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ ਨੇ ਦੁਕਾਨਦਾਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖਾਣ-ਪੀਣ ਵਾਲੀਆਂ ਵਸਤੂਆਂ ਨੂੰ ਢਕ ਕੇ ਰੱਖਣ ਅਤੇ ਮਿਲਾਵਟ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਵੇਗਾ ਅਤੇ ਉਹ ਬੀਮਾਰ ਹੋਣ ਤੋਂ ਬਚ ਸਕਣਗੇ। ਇਸ ਮੌਕੇ ਸਹਾਇਕ ਕਮਿਸ਼ਨਰ ਫੂਡ ਡਾ. ਗੁਰਪ੍ਰੀਤ ਸਿੰਘ ਪੰਨੂ, ਫੂਡ ਸੇਫਟੀ ਅਫਸਰ ਅਸ਼ਵਨੀ ਕੁਮਾਰ, ਜਗਨ ਨਾਥ, ਸੰਨੀ ਕੁਮਾਰ ਆਦਿ ਹਾਜ਼ਰ ਸਨ।    
ਪੱਟੀ, (ਪਾਠਕ)-ਸਰਬਜੀਤ ਸਿੰਘ ਤਹਿਸੀਲਦਾਰ ਦੀ ਅਗਵਾਈ 'ਚ ਪੁਲਸ ਵੱਲੋਂ ਸ਼ਹਿਰ 'ਚ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਕਿ ਕੋਈ ਦੁਕਾਨਦਾਰ ਪ੍ਰਸ਼ਾਸਨ ਕੋਲੋਂ ਮਨਜ਼ੂਰੀ ਲਏ ਬਿਨਾਂ ਪਟਾਕੇ ਤਾਂ ਨਹੀਂ ਵੇਚ ਰਿਹਾ। ਇਸ ਸਬੰਧੀ ਸਰਬਜੀਤ ਸਿੰਘ ਤਹਿਸੀਲਦਾਰ ਪੱਟੀ ਤੇ ਹਰਦੀਪ ਸਿੰਘ ਥਾਣਾ ਮੁਖੀ ਸਿਟੀ ਪੱਟੀ ਨੇ ਦੱਸਿਆ ਕਿ ਜਾਂਚ ਦੌਰਾਨ ਪਾਇਆ ਕਿ ਕਿਸੇ ਵੀ ਦੁਕਾਨਦਾਰ ਨੇ ਪਟਾਕਿਆਂ ਦਾ ਸਟਾਕ ਨਹੀਂ ਰੱਖਿਆ ਸੀ। ਉਨ੍ਹਾਂ ਕਿਹਾ ਕਿ ਪਟਾਕੇ ਉਹ ਦੁਕਾਨਦਾਰ ਹੀ ਵੇਚ ਸਕਣਗੇ, ਜਿਨ੍ਹਾਂ ਨੇ ਪ੍ਰਸ਼ਾਸਨ ਕੋਲੋਂ ਮਨਜ਼ੂਰੀ ਲਈ ਹੋਵੇਗੀ। ਉਹ ਪ੍ਰਸ਼ਾਸਨ ਵੱਲੋਂ ਨਿਰਧਾਰਿਤ ਥਾਵਾਂ 'ਤੇ ਹੀ ਪਟਾਕੇ ਵੇਚ ਸਕਣਗੇ। 


Related News