ਔਰਤ ਨਾਲ ਜਬਰ-ਜ਼ਨਾਹ ਕਰਨ ''ਤੇ ਮਾਮਲਾ ਦਰਜ

06/25/2017 7:34:52 AM

ਤਰਨਤਾਰਨ,   (ਰਾਜੂ)-  ਥਾਣਾ ਵਲਟੋਹਾ ਦੀ ਪੁਲਸ ਨੇ ਔਰਤ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਤ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਵਲਟੋਹਾ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮਨਜੀਤ ਕੌਰ (ਕਾਲਪਿਨਕ ਨਾਂ) ਨੇ ਦੱਸਿਆ ਕਿ 19 ਜੂਨ ਨੂੰ ਦੁਪਹਿਰ 12 ਵਜੇ ਉਹ ਘਰ ਵਿਚ ਇਕੱਲੀ ਸੀ ਕਿ ਗੁਰਸਾਹਿਬ ਸਿੰਘ ਘਰ ਦੀ ਕੰਧ ਟੱਪ ਕੇ ਅੰਦਰ ਆ ਗਿਆ ਤੇ ਉਸ ਨਾਲ ਜ਼ਬਰਦਸਤੀ ਕੀਤੀ। ਜਦੋਂ ਉਸ ਨੇ ਰੌਲਾ ਪਾਇਆ ਤਾਂ ਉਹ ਮੌਕੇ ਤੋਂ ਫਰਾਰ ਹੋ ਗਿਆ। ਤਫਤੀਸ਼ੀ ਅਫ਼ਸਰ ਐੱਸ. ਆਈ. ਪਰਮਜੀਤ ਕੌਰ ਨੇ ਦੱਸਿਆ ਕਿ ਇਸ ਸਬੰਧੀ ਗੁਰਸਾਹਿਬ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਤਲਵੰਡੀ ਸੋਭਾ ਸਿੰਘ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News