ਡਾਕਟਰਾਂ ਦੀ ਹੜਤਾਲ ਕਾਰਨ 15 ਮਰੀਜ਼ਾਂ ਦੀ ਮੌਤ

11/18/2017 3:33:46 AM

ਪਟਨਾ— ਪਟਨਾ ਮੈਡੀਕਲ ਕਾਲਜ ਹਸਪਤਾਲ (ਪੀ. ਐੱਚ. ਐੱਮ. ਸੀ.) ਵਿਚ ਡਾਕਟਰਾਂ ਦੀ ਹੜਤਾਲ ਕਾਰਨ ਹੁਣ ਤਕ 15 ਮਰੀਜ਼ਾਂ ਦੀ ਮੌਤ ਹੋਣ ਦੀ ਖਬਰ ਹੈ। ਦਰਅਸਲ ਵੀਰਵਾਰ ਨੂੰ ਇਸ ਹਸਪਤਾਲ ਵਿਚ ਇਕ ਮਰੀਜ਼ ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੇ ਜੂਨੀਅਰ ਡਾਕਟਰਾਂ ਨਾਲ ਕੁੱਟਮਾਰ ਕੀਤੀ ਸੀ। ਇਸ ਤੋਂ ਬਾਅਦ ਹਸਪਤਾਲ ਦੇ ਲਗਭਗ 500 ਜੂਨੀਅਰ ਡਾਕਟਰ ਹੜਤਾਲ 'ਤੇ ਚਲੇ ਗਏ ਸਨ। ਹਾਲਾਂਕਿ ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਰੀਜ਼ਾਂ ਦੀ ਮੌਤ ਹੜਤਾਲ ਦੌਰਾਨ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਨਾਲ ਨਹੀਂ ਹੋਈ। ਇਹ ਸਾਰੇ ਪਹਿਲਾਂ ਤੋਂ ਹੀ ਗੰਭੀਰ ਹਾਲਤ ਵਿਚ ਸਨ।


Related News