ਕੱਲ੍ਹ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ ਕੈਪਟਨ

01/17/2018 8:34:52 PM

ਨਵੀਂ ਦਿੱਲੀ— ਕਈ ਵਿਵਾਦਾਂ 'ਚ ਘਿਰੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਦਿੱਤੇ ਗਏ ਅਸਤੀਫੇ ਦੇ ਵਿਵਾਦ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ ਕਰੀਬ ਸਾਢੇ 10 ਵਜੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਰਾਣਾ ਗੁਰਜੀਤ ਸਿੰਘ 2 ਹਫਤੇ ਪਹਿਲਾਂ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਅਸਤੀਫਾ ਸੌਂਪ ਚੁਕਿਆ ਹੈ ਪਰ ਉਸ ਦਾ ਅਸਤੀਫਾ ਅਜੇ ਤੱਕ ਮਨਜ਼ੂਰ ਨਹੀਂ ਹੋਇਆ ਹੈ।
ਪੰਜਾਬ 'ਚ ਰਾਣਾ ਗੁਰਜੀਤ ਦੇ ਅਸਤੀਫੇ ਤੋਂ ਬਾਅਦ ਕਾਫੀ ਉਥਲ-ਪੁਥਲ ਮਚੀ ਹੋਈ ਹੈ, ਜਿਸ ਨਾਲ ਨਜਿੱਠਣ ਲਈ ਕੈਪਟਨ ਅਮਰਿੰਦਰ ਸਿੰਘ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। 
ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਕੱਲ੍ਹ ਸਵੇਰੇ ਸਾਢੇ 10 ਵਜੇ ਦੇ ਕਰੀਬ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ 'ਚ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ 'ਤੇ ਫੈਸਲਾ ਹੋ ਸਕਦਾ ਹੈ। ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਵੀ ਮੌਜੂਦ ਰਹੇਗੀ।
ਦੱਸ ਦਈਏ ਕਿ ਰਾਣਾ ਗੁਰਜੀਤ ਮਾਈਨਿੰਗ ਠੇਕੇ ਨੂੰ ਲੈ ਕੇ ਵਿਵਾਦਾਂ 'ਚ ਰਹਿ ਚੁਕਿਆ ਹੈ। ਕੁਝ ਮਹੀਨੇ ਪਹਿਲਾਂ ਪੰਜਾਬ 'ਚ ਰੇਤ ਦੀਆਂ ਖਾਨਾਂ ਦੀ ਨੀਲਾਮੀ ਹੋਈ ਸੀ, ਜਿਸ 'ਚ ਰਾਣਾ ਗੁਰਜੀਤ 'ਤੇ ਗਲਤ ਤਰੀਕੇ ਨਾਲ ਆਪਣੀਆਂ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਦਾ ਦੋਸ਼ ਲਾਇਆ ਗਿਆ ਸੀ। ਜਿਸ ਤੋਂ ਬਾਅਦ ਕੈਪਟਨ ਸਰਕਾਰ ਨੂੰ ਰਾਣਾ ਗੁਰਜੀਤ ਵਲੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਗਈ ਪਰ ਅਜੇ ਤਕ ਕੈਪਟਨ ਸਰਕਾਰ ਨੇ ਅਸਤੀਫਾ ਮਨਜ਼ੂਰ ਨਹੀਂ ਕੀਤਾ ਹੈ।  


Related News