ਗੁਜਰਾਤ ''ਚ ਅਸੁਰੱਖਿਅਤ ਮਹਿਸੂਸ ਕਰ ਰਿਹਾ ਦਲਿਤ ਭਾਈਚਾਰਾ- ਰਾਹੁਲ

12/12/2017 12:03:27 PM

ਨਵੀਂ ਦਿੱਲੀ— ਕਾਂਗਰਸ ਦੀ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਆਪਣਾ ਹਮਲਾ ਜਾਰੀ ਰੱਖਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਗੁਜਰਾਤ 'ਚ ਦਲਿਤ ਭਾਈਚਾਰਾ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਸ਼੍ਰੀ ਗਾਂਧੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਦੇ ਪ੍ਰਚਾਰ ਦੇ ਆਖਰੀ ਦਿਨ ਸ਼੍ਰੀ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਤੋਂ ਪੁੱਛੇ ਜਾਣ ਵਾਲੇ ਸਵਾਲਾਂ ਦੀ 14ਵੀਂ ਲੜੀ ਸੋਸ਼ਲ ਮੀਡੀਆ 'ਤੇ ਇਕ ਪੋਸਟ 'ਚ ਕਿਹਾ,''ਗੁਜਰਾਤ 'ਚ ਦਲਿਤਾਂ ਨੂੰ ਸਿਰਫ ਡਰ ਮਿਲਿਆ ਹੈ- ਨੌਕਰੀ ਨਹੀਂ, ਰੋਜ਼ਗਾਰ ਨਹੀਂ, ਸਿਹਤ ਨਹੀਂ ਅਤੇ ਸਿੱਖਿਆ ਦੀ ਸਹੂਲਤ ਨਹੀਂ।''
ਊਨਾ ਦੀ ਬੇਰਹਿਮ ਘਟਨਾ 'ਤੇ ਮੋਦੀਜੀ ਚੁੱਪ ਹਨ, ਇਸ ਦੀ ਜ਼ਿੰਮੇਵਾਰੀ ਕੌਣ ਲਵੇਗਾ। ਦਲਿਤਾਂ ਦੀ ਸੁਰੱਖਿਆ ਦੇ ਨਾਂ 'ਤੇ ਕਈ ਕਾਨੂੰਨ ਬਣਾਏ ਗਏ ਪਰ ਇਸ ਨੂੰ ਲਾਗੂ ਕਰਨ ਲਈ ਕੌਣ ਯਕੀਨੀ ਕਰੇਗਾ। ਜ਼ਿਕਰਯੋਗ ਹੈ ਕਿ ਸ਼੍ਰੀ ਗਾਂਧੀ ਗੁਜਰਾਤ ਚੋਣਾਂ ਨੂੰ ਲੈ ਕੇ ਲਗਾਤਾਰ ਸਵਾਲ ਪੁੱਛ ਰਹੇ ਹਨ।


Related News